ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਵਿੱਚ ਅਗਲੀ ਸਰਕਾਰ ਇਨੈਲੋ ਬਣਾਏਗੀ: ਅਭੈ ਚੌਟਾਲਾ

09:35 AM Jun 18, 2024 IST
ਯਮੁਨਾਨਗਰ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਨੈਲੋ ਆਗੂ ਅਭੈ ਸਿੰਘ ਚੌਟਾਲਾ।

ਦਵਿੰਦਰ ਸਿੰਘ
ਯਮੁਨਾਨਗਰ, 17 ਜੂਨ
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਸਿੰਘ ਚੌਟਾਲਾ ਦਾ ਕਹਿਣਾ ਹੈ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਰਜਨ ਦੇ ਕਰੀਬ ਸਿਆਸੀ ਤੇ ਸਮਾਜਿਕ ਪਾਰਟੀਆਂ ਇਨੈਲੋ ਦਾ ਸਮਰਥਨ ਕਰਨਗੀਆਂ ਅਤੇ ਇਨੈਲੋ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ । ਅੱਜ ਇੱਥੇ ਦੇਰ ਸ਼ਾਮ ਇਨੈਲੋ ਦੇ ਕੌਮੀ ਬੁਲਾਰੇ ਅਸ਼ਵਨੀ ਦੱਤਾ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੌਟਾਲਾ ਨੇ ਕਿਹਾ ਕਿ ਹਰਿਆਣਾ ਵਿੱਚ ਹੁੱਡਾ ਨੇ 10 ਸਾਲ ਸੂਬੇ ਨੂੰ ਲੁੱਟਿਆ, ਭਾਜਪਾ ਨੇ 10 ਸਾਲ ਸੂਬੇ ਦੇ ਹਰ ਵਰਗ ਨੂੰ ਪ੍ਰੇਸ਼ਾਨ ਕੀਤਾ । ਹੁਣ ਸੂਬੇ ਵਿੱਚ ਇਨੈਲੋ ਦੀ ਸਰਕਾਰ ਬਣੇਗੀ ਅਤੇ ਲੋਕਾਂ ਦਾ ਭਲਾ ਕਰੇਗੀ। ਉਨ੍ਹਾਂ ਕਿਹਾ ਕਿ ਇਨੈਲੋ ਨੂੰ ਭੁਪਿੰਦਰ ਸਿੰਘ ਹੁੱਡਾ ਦੇ ਦਬਾਅ ਕਾਰਨ ਇੰਡੀਆ ਗੱਠਜੋੜ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਇਨੈਲੋ ਦਾ ਪ੍ਰਤੀਕ ਚਿੰਨ੍ਹ ਜ਼ਬਤ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ਦਰਮਿਆਨ ਸ੍ਰੀ ਚੌਟਾਲਾ ਨੇ ਕਿਹਾ ਕਿ ਇਹ ਸਿਰਫ਼ ਬੇਬੁਨਿਆਦ ਗੱਲਾਂ ਹਨ। ਇੱਕ ਵਾਰ ਕਿਸੇ ਵੀ ਪਾਰਟੀ ਦਾ ਚੋਣ ਨਿਸ਼ਾਨ ਮਿਲ ਜਾਣ ’ਤੇ ਉਸ ਦਾ ਚੋਣ ਨਿਸ਼ਾਨ ਉਦੋਂ ਤੱਕ ਜ਼ਬਤ ਨਹੀਂ ਕੀਤਾ ਜਾਂਦਾ ਜਦੋਂ ਤੱਕ ਉਹ ਪਾਰਟੀ ਖੁਦ ਚੋਣ ਨਿਸ਼ਾਨ ਵਾਪਸ ਨਹੀਂ ਕਰ ਦਿੰਦੀ। ਦਿੱਲੀ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਦਿੱਲੀ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਣੀ ਚਾਹੀਦੀ ਜਦੋਂ ਤੱਕ ਪਾਣੀ ਦੀ ਵੰਡ ਸਬੰਧੀ 1966 ਵਿੱਚ ਹੋਏ ਸਮਝੌਤੇ ਅਨੁਸਾਰ ਹਰਿਆਣਾ ਨੂੰ ਐੱਸਵਾਈਐੱਲ ਦਾ ਪਾਣੀ ਮਿਲਣਾ ਸ਼ੁਰੂ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਵੀ ਇਸ ਸਬੰਧੀ ਸਖ਼ਤ ਹੁਕਮ ਦੇਣੇ ਚਾਹੀਦੇ ਹਨ । ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਵਿੰਦਰ ਬੁੱਧੀ ਰਾਜਾ ਨੇ ਭਾਜਪਾ ਛੱਡ ਕੇ ਇੰਡੀਅਨ ਨੈਸ਼ਨਲ ਲੋਕ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਇਨੈਲੋ ਦੇ ਸੂਬਾ ਪ੍ਰਧਾਨ ਰਾਮਪਾਲ ਮਾਜਰਾ, ਕੌਮੀ ਮੀਤ ਪ੍ਰਧਾਨ ਪ੍ਰਕਾਸ਼ ਭਾਰਤੀ, ਇਨੈਲੋ ਦੇ ਬੁਲਾਰੇ ਅਰਜੁਨ ਸੁਰੈਲ ਵੀ ਮੌਜੂਦ ਸਨ।

Advertisement

Advertisement
Advertisement