ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Next Maharashtra CM: ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਜਲਦ: ਸ਼ਿੰਦੇ

10:40 AM Nov 29, 2024 IST

ਨਵੀਂ ਦਿੱਲੀ, 29 ਨਵੰਬਰ

Advertisement

Next Maharashtra CM:  ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਨਾਲ ‘ਚੰਗੀ ਅਤੇ ਸਕਾਰਾਤਮਕ’ ਗੱਲਬਾਤ ਹੋਈ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿੰਦੇ ਨੇ ਕਿਹਾ ਕਿ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਬਾਰੇ ਫੈਸਲਾ ਮਹਾਯੁਤੀ ਗੱਠਜੋੜ ਦੀ ਇੱਕ ਦੋ ਦਿਨਾਂ ਵਿਚ ਹੋ ਰਹੀ ਮੀਟਿੰਗ ਮੌਕੇ ਲਿਆ ਜਾਵੇਗਾ।

ਸ਼ਿੰਦੇ ਨੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਦੇ ਨਾਲ ਵੀਰਵਾਰ ਦੇਰ ਰਾਤ ਸ਼ਾਹ ਅਤੇ ਨੱਡਾ ਨਾਲ ਮੁਲਾਕਾਤ ਕੀਤੀ ਤਾਂ ਕਿ ਮਹਾਰਾਸ਼ਟਰ ਵਿੱਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਵਿਧਾਨ ਸਭਾ ਚੋਣਾਂ ਵਿੱਚ ਜ਼ਬਰਦਸਤ ਬਹੁਮਤ ਮਿਲੇ। ਸਾਬਕਾ ਮੁੱਖ ਮੰਤਰੀ ਨੇ ਕਿਹਾ, "ਅਸੀਂ (ਮਹਾਰਾਸ਼ਟਰ ਦੇ ਮੁੱਖ ਮੰਤਰੀ ਬਾਰੇ) ਇੱਕ ਜਾਂ ਦੋ ਦਿਨਾਂ ਵਿੱਚ ਫੈਸਲਾ ਲਵਾਂਗੇ। ਅਸੀਂ ਵਿਚਾਰ ਵਟਾਂਦਰਾ ਕੀਤਾ ਹੈ, ਜਦੋਂ ਅਸੀਂ ਕੋਈ ਅੰਤਿਮ ਫੈਸਲਾ ਲਵਾਂਗੇ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ।"

Advertisement

ਸ਼ਿੰਦੇ ਨੇ ਕਿਹਾ ਕਿ ਉਹ ਸੂਬੇ ਵਿੱਚ ਸਰਕਾਰ ਬਣਾਉਣ ਵਿੱਚ ਅੜਿੱਕਾ ਨਹੀਂ ਬਣਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਾਹ ਵੱਲੋਂ ਲਏ ਗਏ ਫੈਸਲੇ ਦੀ ਪਾਲਣਾ ਕਰਨਗੇ।

ਲੋਕ ਸਭਾ ਚੋਣਾਂ 'ਚ ਆਪਣੀ ਹਾਰ ਤੋਂ ਉਭਰਦੇ ਹੋਏ ਭਾਜਪਾ ਨੇ 132 ਵਿਧਾਨ ਸਭਾ ਸੀਟਾਂ ਜਿੱਤੀਆਂ, ਜੋ ਮਹਾਯੁਤੀ ਗਠਜੋੜ ਦੇ ਸਾਰੇ ਹਿੱਸਿਆਂ ’ਚੋਂ ਸਭ ਤੋਂ ਵੱਧ ਹਨ। ਸ਼ਿੰਦੇ ਦਾ ਸ਼ਿਵ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਐਨਸੀਪੀ ਨੇ ਵੀ 57 ਸੀਟਾਂ ਜਿੱਤੀਆਂ ਜਦੋਂਕਿ ਕਾਂਗਰਸ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ (ਐਮਵੀਏ) ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਸਭ ਤੋਂ ਮਾੜਾ ਪ੍ਰਦਰਸ਼ਨ ਦਰਜ ਕੀਤਾ। ਪੀਟੀਆਈ

Advertisement
Tags :
CM Eknath ShindeEknath ShindeMaharashtra cmNext Maharashtra cm