ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਗਾਂ ਨੂੰ ਲੈ ਕੇ ਟੈਂਕੀ ’ਤੇ ਚੜ੍ਹੇ ਐੱਨਐੱਚਐੱਮ ਮੁਲਾਜ਼ਮ

07:31 AM Aug 06, 2024 IST
ਸਿਰਸਾ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਐੱਨਐੱਚਐੱਮ ਮੁਲਾਜ਼ਮ।

ਪ੍ਰਭੂ ਦਿਆਲ
ਸਿਰਸਾ, 5 ਅਗਸਤ
ਇੱਥੇ ਮੰਗਾਂ ਪੂਰੀਆਂ ਨਾ ਹੋਣ ਤੋਂ ਨਾਰਾਜ਼ ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਦੇ ਚਾਰ ਕਰਮਚਾਰੀ ਮਿਨੀ ਸਕੱਤਰੇਤ ਸਥਿਤ 150 ਫੁੱਟ ਉੱਚੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਪਾਣੀ ਵਾਲੀ ਟੈਂਕੀ ’ਤੇ ਚੜ੍ਹਨ ਵਾਲੇ ਮੁਲਾਜ਼ਮਾਂ ਵਿੱਚ ਜ਼ਿਲ੍ਹਾ ਪ੍ਰਧਾਨ ਕੁੰਦਨ, ਵਿਕਾਸ ਢਿੱਲੋਂ, ਚੰਦਰ ਕਾਂਤ ਅਤੇ ਕ੍ਰਿਸ਼ਨ ਭਾਦੜਾ ਸ਼ਾਮਲ ਹਨ। ਇਸ ਗੱਲ ਦਾ ਪਤਾ ਲੱਗਦਿਆਂ ਹੀ ਹੋਰ ਮੁਲਾਜ਼ਮਾਂ ਨੇ ਵੀ ਜਲ ਘਰ ਪਹੁੰਚ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਮੁਲਾਜ਼ਮਾਂ ਦੇ ਪਾਣੀ ਵਾਲੀ ਟੈਂਕੀ ’ਤੇ ਚੜ੍ਹਨ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਮੌਕੇ ’ਤੇ ਪੁੱਜੀ। ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਪੁਲੀਸ ਅਧਿਕਾਰੀ ਮੁਲਾਜ਼ਮਾਂ ਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੂਜੇ ਪਾਸੇ ਇੱਕ ਦਿਨ ਪਹਿਲਾਂ ਸਿਰਸਾ ਵਿੱਚ ਮੁਲਾਜ਼ਮਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਖੂਨ ਨਾਲ ਪੱਤਰ ਲਿਖ ਕੇ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਸੀ। ਪਾਣੀ ਦੀ ਟੈਂਕੀ ’ਤੇ ਚੜ੍ਹੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁੰਦਨ ਗਾਵੜੀਆ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਦੇ 16 ਹਜ਼ਾਰ ਮੁਲਾਜ਼ਮ ਮੰਗਾਂ ਨੂੰ ਲੈ ਕੇ ਪਿਛਲੇ 10 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। 11ਵੇਂ ਦਿਨ ਅੱਜ ਤੜਕੇ ਕਰੀਬ 2 ਵਜੇ ਚਾਰ ਮੁਲਾਜ਼ਮ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਉਹ ਮੰਗਾਂ ਦੀ ਪੂਰਤੀ ਹੋਣ ਤੱਕ ਉਹ ਹੇਠਾਂ ਨਹੀਂ ਆਉਣਗੇ। ਇਸ ਦੌਰਾਨ ਟੈਂਕੀ ਹੇਠਾਂ ਖੜ੍ਹੇ ਮੁਲਾਜ਼ਮਾਂ ਨੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਟੈਂਕੀ ’ਤੇ ਚੜ੍ਹੇ ਮੁਲਾਜ਼ਮਾਂ ਨੇ ਕਿਹਾ ਕਿ ਜਿੰਨੇ ਚਿਰ ਤੱਕ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਹੇਠਾਂ ਨਹੀਂ ਉਤਰਨਗੇ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਟੈਂਕੀ ’ਤੇ ਚੜ੍ਹੇ ਮੁਲਾਜ਼ਮਾਂ ਨੂੰ ਹੇਠਾਂ ਉਤਾਰਨ ਲਈ ਕਾਫੀ ਉਪਰਾਲੇ ਕੀਤੇ ਪਰ ਸਭ ਵਿਅਰਥ ਗਏ। ਖਬਰ ਲਿਖੇ ਜਾਣ ਤੱਕ ਮੁਲਾਜ਼ਮ ਆਪਣੀਆਂ ਮੰਗਾਂ ਖਾਤਰ ਟੈਂਕੀ ’ਤੇ ਚੜ੍ਹੇ ਹੋਏ ਸਨ।

Advertisement

Advertisement
Advertisement