ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ: ਸੰਗਠਿਤ ਅਪਰਾਧ ਨਾਲ ਸਿੱਝਣ ਲਈ ਸਾਂਝੀ ਰਣਨੀਤੀ ’ਤੇ ਜ਼ੋਰ

07:11 AM Jul 01, 2023 IST

* ਐਨਆਈਏ ਮੁਖੀ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗਡ਼੍ਹ ਦੇ ਪੁਲੀਸ ਮੁਖੀਆਂ ਨਾਲ ਮੀਟਿੰਗ
* ਤਿੰਨ ਸੂਬਿਆਂ ਦੇ ਅਧਿਕਾਰੀਆਂ ਨਾਲ ਇੱਕ ਸਾਂਝੀ ਕਮੇਟੀ ਸਥਾਪਤ ਕਰਨ ਦਾ ਫ਼ੈਸਲਾ

ਦਵਿੰਦਰ ਪਾਲ
ਚੰਡੀਗਡ਼ਂ, 30 ਜੂਨ
ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਅਤੇ ਚੰਡੀਗਡ਼੍ਹ ਸੂਬਿਆਂ ਦੇ ਪੁਲੀਸ ਮੁਖੀਆਂ ਦੀ ਮੀਟਿੰਗ ਦੌਰਾਨ ਉੱਤਰੀ ਭਾਰਤ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਅਤਿਵਾਦੀਆਂ ਦਰਮਿਆਨ ਬਣੇ ਗੱਠਜੋਡ਼ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਗੱਠਜੋਡ਼ ਨੂੰ ਤੋਡ਼ਨ ਲਈ ਠੋਸ ਰਣਨੀਤੀ ਘਡ਼ਨ ’ਤੇ ਵਿਚਾਰ ਕੀਤਾ ਗਿਆ। ਤਿੰਨਾਂ ਸੂਬਿਆਂ ਦੇ ਪੁਲੀਸ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਨਆਈਏ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਸਹਿਯੋਗੀ ਕਾਰਵਾਈ ਦੀ ਲੋਡ਼ ’ਤੇ ਜ਼ੋਰ ਦਿੱਤਾ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਉੱਤਰੀ ਖਿੱਤੇ ’ਚ ਸਰਗਰਮ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਆਦਾਨ-ਪ੍ਰਦਾਨ ਅਤੇ ਤਾਲਮੇਲ ਵਾਲੀ ਕਾਰਵਾਈ ਤੇ ਪੁਲੀਸ ਦੀਆਂ ਮੁਹਿੰਮਾਂ ਲਈ ਇੱਕ ਸਮੂਹਿਕ ਸੰਸਥਾਗਤ ਵਿਧੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਉੱਤਰੀ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਰਗਰਮ ਵੱਖ-ਵੱਖ ਅਪਰਾਧਿਕ ਗੱਠਜੋਡ਼ਾਂ ਦੇ ਸਮੁੱਚੇ ਨੈੱਟਵਰਕ ਦੀ ਸੂਚੀ ਅਤੇ ਨਕਸ਼ਾ ਤਿਆਰ ਕਰਨ ਲਈ ਐੱਨਆਈਏ ਤੇ ਤਿੰਨ ਸੂਬਿਆਂ ਦੇ ਅਧਿਕਾਰੀਆਂ ਨਾਲ ਇੱਕ ਸਾਂਝੀ ਕਮੇਟੀ ਸਥਾਪਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਇਨ੍ਹਾਂ ਖੇਤਰਾਂ ਵਿੱਚ ਸੰਗਠਿਤ ਅਪਰਾਧਾਂ ਤੇ ਅਪਰਾਧੀਆਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਾਰੇ ਸੂਬਿਆਂ ਦੇ ਪੁਲੀਸ ਅਧਿਕਾਰੀਆਂ ਦੀਆਂ ਮਹੀਨਾਵਾਰ ਮੀਟਿੰਗਾਂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਉੱਤਰੀ ਰਾਜਾਂ ਵਿੱਚ ਚੱਲ ਰਹੇ ਸੰਗਠਿਤ ਅਪਰਾਧਿਕ ਗਰੋਹਾਂ ਅਤੇ ਗਰੋਹਾਂ ਦੇ ਆਗੂਆਂ ਤੇ ਮੈਂਬਰਾਂ ਦੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਜੁਡ਼ੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਚੱਲ ਰਹੀ ਜਾਂਚ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਅਤੇ ਗੈਂਗਸਟਰਾਂ ਵਿਚਕਾਰ ਵਧਦਾ ਗਠਜੋਡ਼ ਤੇ ਇਨ੍ਹਾਂ ਦੇ ਅੰਤਰਰਾਜੀ ਸਬੰਧ ਤੇ ਟਕਰਾਅ ਉੱਤਰੀ ਰਾਜਾਂ ਲਈ ਚਿੰਤਾ ਦਾ ਕਾਰਨ ਬਣ ਗਏ ਹਨ। ਮੀਟਿੰਗ ਦੌਰਾਨ ਐੱਨਆਈਏ ਨੇ ਅਪਰਾਧੀ-ਅਤਿਵਾਦੀ ਗੱਠਜੋਡ਼ਾਂ ਵਿਰੁੱਧ ਅਜਿਹੇ ਤਿੰਨ ਮਾਮਲਿਆਂ ਦੀ ਚੱਲ ਰਹੀ ਜਾਂਚ ਦੌਰਾਨ ਸਾਹਮਣੇ ਆਏ ਤੱਥ ਸਾਂਝੇ ਕੀਤੇ। ਮੀਟਿੰਗ ਦੌਰਾਨ ਗੈਂਗਸਟਰਾਂ ਵਿਰੁੱਧ ਫਾਸਟ-ਟਰੈਕ ਮੁਕੱਦਮੇ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਗਵਾਹਾਂ ਦੀ ਸੁਰੱਖਿਆ ਯੋਜਨਾ ’ਤੇ ਵੀ ਚਰਚਾ ਕੀਤੀ ਗਈ। ਸੰਗਠਿਤ ਅਪਰਾਧਿਕ-ਦਹਿਸ਼ਤਗਰਦੀ ਗੱਠਜੋਡ਼ ਦੇ ਖਤਰੇ ਨਾਲ ਨਜਿੱਠਣ ਲਈ ਐਨਆਈਏ ਮੁਖੀ ਦੀ ਪ੍ਰਧਾਨਗੀ ਹੇਠ ਇਹ ਅਜਿਹੀ ਦੂਜੀ ਮੀਟਿੰਗ ਸੀ। ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਨੇ ਇਨ੍ਹਾਂ ਅਪਰਾਧਿਕ ਗੱਠਜੋਡ਼ਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਤੇਜ਼ ਤੇ ਫ਼ੈਸਲਾਕੁਨ ਕਾਰਵਾਈ ਦੀ ਲੋਡ਼ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਸੰਗਠਿਤ ਅਪਰਾਧ ਨਾਲ ਨਜਿੱਠਣ ਦੇ ਤਾਲਮੇਲ ਯਤਨਾਂ ਵਿੱਚ ਸਹਿਯੋਗ ਅਤੇ ਸਰਗਰਮੀ ਨਾਲ ਭਾਗ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਸਰਗਰਮ ਅਪਰਾਧੀਆਂ ਤੇ ਗੈਂਗਸਟਰਾਂ ਦੀ ਹਵਾਲਗੀ ਲਈ ਵਿਦੇਸ਼ੀ ਏਜੰਸੀਆਂ ਨਾਲ ਅੰਤਰਰਾਸ਼ਟਰੀ ਤਾਲਮੇਲ ਤੇ ਸਹਿਯੋਗ ਜ਼ਰੂਰੀ ਹੈ। ਚੰਡੀਗਡ਼੍ਹ ਦੇ ਡੀਜੀਪੀ ਪ੍ਰਵੀਰ ਰੰਜਨ ਨੇ ਪ੍ਰਭਾਵਿਤ ਰਾਜਾਂ ਦੇ ਪੁਲੀਸ ਬਲਾਂ ਦਰਮਿਆਨ ਨਜ਼ਦੀਕੀ ਅੰਤਰਰਾਜੀ ਤਾਲਮੇਲ ਅਤੇ ਸਾਂਝੇ ਅਪਰੇਸ਼ਨਾਂ ਦੀ ਲੋਡ਼ ’ਤੇ ਜ਼ੋਰ ਦਿੱਤਾ।

Advertisement

Advertisement
Tags :
ਅਪਰਾਧਐੱਨਆਈਏਸੰਗਠਿਤਸਾਂਝੀਸਿੱਝਣਜ਼ੋਰਰਣਨੀਤੀ
Advertisement