ਐੱਨਆਈਏ ਵੱਲੋਂ 17 ਦਹਿਸ਼ਤਗਰਦਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
06:53 AM Jun 04, 2024 IST
ਨਵੀਂ ਦਿੱਲੀ:
Advertisement
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਦਿੱਲੀ-ਪੜਗਾ ਆਈਐੱਸਆਈਐੱਸ ਦਹਿਸ਼ਤੀ ਮੋਡਿਊਲ ਕੇਸ ਵਿੱਚ ਇਸ ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀ ਦੇ 17 ਕਾਰਕੁਨਾਂ ਖ਼ਿਲਾਫ਼ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਤੇ ਧਮਾਕਾਖੇਜ਼ ਸਮੱਗਰੀ ਤਿਆਰ ਕਰਨ ਦੀ ਸਿਖਲਾਈ ਦੇਣ ਦੇ ਦੋਸ਼ ਹੇਠ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਨਾਲ ਕੇਸ ਵਿੱਚ ਅਜਿਹੇ ਮੁਲਜ਼ਮਾਂ ਦੀ ਕੁੱਲ ਗਿਣਤੀ 20 ਹੋ ਗਈ ਹੈ, ਜਿਨ੍ਹਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਹੋਈ ਹੋਵੇ। ਕੌਮੀ ਜਾਂਚ ਏਜੰਸੀ ਨੇ ਪਿਛਲੇ ਵਰ੍ਹੇ ਮਾਰਚ ਮਹੀਨੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਤੇ ਅੱਜ 17 ਹੋਰ ਮੁਲਜ਼ਮਾਂ ਖ਼ਿਲਾਫ਼ ਪਟਿਆਲਾ ਹਾਊਸ ਦੀ ਇੱਕ ਵਿਸ਼ੇਸ਼ ਅਦਾਲਤ ਅੱਗੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ। ਮੁਲਜ਼ਮਾਂ ’ਚੋਂ 15 ਦਾ ਸਬੰਧ ਮਹਾਰਾਸ਼ਟਰ ਨਾਲ ਹੈ ਜਦਕਿ ਇੱਕ ਉੱਤਰਾਖੰਡ ਤੇ ਇੱਕ ਹਰਿਆਣਾ ਨਾਲ ਸਬੰਧਤ ਹੈ। -ਏਐੱਨਆਈ
Advertisement
Advertisement