ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ ਵੱਲੋਂ ਗੋਲਡੀ ਬਰਾੜ ਤੇ ਨੌਂ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ

08:33 AM Jul 21, 2024 IST

ਚੰਡੀਗੜ੍ਹ, 20 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਚੰਡੀਗੜ੍ਹ ਵਿੱਚ ਫਿਰੌਤੀ ਦੇ ਇੱਕ ਮਾਮਲੇ ’ਚ ਕੈਨੇਡਾ ਆਧਾਰਿਤ ਅਤਿਵਾਦੀ ਗੋਲਡੀ ਬਰਾੜ ਸਣੇ 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਐੱਨਆਈਏ ਨੇ ਇੱਕ ਬਿਆਨ ਵਿੱਚ ਕਿਹਾ ਕਿ ਚਾਰਜਸ਼ੀਟ ’ਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਗੋਲਡੀ ਬਰਾੜ ਸਣੇ ਦੋ ਮੁਲਜ਼ਮ ਫਰਾਰ ਹਨ। ਗੋਲਡੀ ਬਰਾੜ ਨੂੰ ਇਸ ਕੇਸ ਵਿੱਚ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਭਾਰਤ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇੱਕ ਅਤਿਵਾਦੀ ਗਰੋਹ ਬਣਾਉਣ ਦਾ ਦੋਸ਼ ਲਾਇਆ ਗਿਆ ਹੈ। ਜਾਂਚ ਏਜੰਸੀ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਕਰੀਬੀ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨੂੰ ਵੀ ਇਸ ਮਾਮਲੇ ’ਚ ਸਹਿ-ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਉਹ ਇਸ ਵੇਲੇ ਫ਼ਰਾਰ ਹੈ। ਚੰਡੀਗੜ੍ਹ ਵਿੱਚ ਇਸ ਸਾਲ 19 ਜਨਵਰੀ ਨੂੰ ਗੋਲਡੀ ਬਰਾੜ ਦੇ ਸਾਥੀਆਂ ਨੇ ਇੱਕ ਕਾਰੋਬਾਰੀ ਦੇ ਘਰ ’ਤੇ ਹਮਲਾ ਕਰਦਿਆਂ ਗੋਲੀਬਾਰੀ ਕੀਤੀ ਸੀ। ਐੱਨਆਈਏ ਨੇ ਕਿਹਾ, ‘‘ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਨੇ ਇਸ ਤੋਂ ਪਹਿਲਾਂ ਕਾਰੋਬਾਰੀ ਕੋਲੋਂ ਫਿਰੌਤੀ ਮੰਗੀ ਸੀ।’’ ਐੱਨਆਈਏ ਨੇ 8 ਮਾਰਚ ਨੂੰ ਚੰਡੀਗੜ੍ਹ ਕੋਲੋਂ ਇਹ ਕੇਸ ਆਪਣੇ ਹੱਥ ਵਿੱਚ ਲਿਆ ਸੀ। ਚਾਰਜਸ਼ੀਟ ਵਿੱਚ ਨਾਮਜ਼ਦ ਹੋਰ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਲਾਡੀ, ਕਾਸ਼ੀ ਸਿੰਘ ਉਰਫ਼ ਹੈਰੀ, ਸ਼ੁਭਮ ਕੁਮਾਰ ਗਿਰੀ ਉਰਫ਼ ਪੰਡਿਤ, ਅੰਮ੍ਰਿਤਪਾਲ ਸਿੰਘ ਉਰਫ਼ ਗੁੱਜਰ, ਕਮਲਪ੍ਰੀਤ ਸਿੰਘ, ਪ੍ਰੇਮ ਸਿੰਘ, ਸਰਬਜੀਤ ਸਿੰਘ ਉਰਫ਼ ਸਰਬੂ ਅਤੇ ਗਗਨਦੀਪ ਸਿੰਘ ਉਰਫ਼ ਗੋਲਡੀ ਵਜੋਂ ਹੋਈ ਹੈ। -ਪੀਟੀਆਈ

Advertisement

Advertisement
Advertisement