For the best experience, open
https://m.punjabitribuneonline.com
on your mobile browser.
Advertisement

ਅਟਾਰੀ ਨਸ਼ਾ ਤਸਕਰੀ ਮਾਮਲੇ ’ਚ ਐੱਨਆਈਏ ਨੇ 7 ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ

01:03 PM Jun 08, 2024 IST
ਅਟਾਰੀ ਨਸ਼ਾ ਤਸਕਰੀ ਮਾਮਲੇ ’ਚ ਐੱਨਆਈਏ ਨੇ 7 ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ
Advertisement

ਨਵੀਂ ਦਿੱਲੀ, 8 ਜੂਨ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਟਾਰੀ ਵਿੱਚ 100 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਸਨਸਨੀਖੇਜ਼ ਮਾਮਲੇ ਵਿੱਚ ਸੱਤ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇੱਥੇ ਪਟਿਆਲਾ ਹਾਊਸ ਕੋਰਟ ਵਿੱਚ ਦਾਇਰ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਜਾਂਚ ਏਜੰਸੀ ਨੇ ਮਾਮਲੇ ਨਾਲ ਸਬੰਧਤ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜੇ ਸੱਤ ਮੁਲਜ਼ਮਾਂ ਨੂੰ ਸ਼ਾਮਲ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਥਰ ਸਈਦ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ, ਤਹਿਸੀਮ, ਦੀਪਕ ਖੁਰਾਣਾ ਅਤੇ ਅਹਿਮਦ ਫਰੀਦ ਵਜੋਂ ਕੀਤੀ ਗਈ ਹੈ।ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਪਹਿਲਾਂ ਚਾਰ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਸੀ। ਅਪਰੈਲ 2022 ਵਿੱਚ ਭਾਰਤੀ ਕਸਟਮ ਵਿਭਾਗ ਨੇ ਇੰਟੈਗਰੇਟਿਡ ਚੈੱਕ ਪੋਸਟ ਅਟਾਰੀ ਅੰਮ੍ਰਿਤਸਰ ਵਿਖੇ ਕੁੱਲ 102.784 ਕਿਲੋ ਹੈਰੋਇਨ, ਜਿਸ ਦੀ ਕੀਮਤ 700 ਕਰੋੜ ਰੁਪਏ ਹੈ, ਜ਼ਬਤ ਕੀਤੀ ਸੀ।

Advertisement

Advertisement
Author Image

Advertisement
Advertisement
×