ਐੱਨਆਈਏ ਵੱਲੋਂ ਜੰਮੂ ਕਸ਼ਮੀਰ ਵਿੱਚ ਛੇ ਥਾਵਾਂ ’ਤੇ ਛਾਪੇ
06:06 AM Jan 29, 2025 IST
ਸ੍ਰੀਨਗਰ/ਨਵੀਂ ਦਿੱਲੀ:
Advertisement
ਐੱਨਆਈਏ ਨੇ ਸ੍ਰੀਨਗਰ ਦੇ ਸ਼ਹੀਦ ਗੰਜ ਇਲਾਕੇ ਵਿੱਚ ਪਿਛਲੇ ਸਾਲ ਪੰਜਾਬ ਦੇ ਦੋ ਪਰਵਾਸੀ ਮਜ਼ਦੂਰਾਂ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਅੱਜ ਜੰਮੂ ਕਸ਼ਮੀਰ ਵਿੱਚ ਛੇ ਟਿਕਾਣਿਆਂ ’ਤੇ ਛਾਪੇ ਮਾਰੇ। ਲਸ਼ਕਰ-ਏ-ਤਇਬਾ ਦੇ ਅਤਿਵਾਦੀਆਂ ਨੇ ਪਿਛਲੇ ਸਾਲ 7 ਫਰਵਰੀ ਨੂੰ ਅੰਮ੍ਰਿਤਸਰ ਦੇ ਚਮਿਆਰੀ ਵਾਸੀ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀ ਨੂੰ ਗੋਲੀ ਮਾਰ ਦਿੱਤੀ ਸੀ। ਇਸ ਦੌਰਾਨ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦੋਂਕਿ ਰੋਹਿਤ ਨੇ ਅਗਲੇ ਦਿਨ ਸ੍ਰੀਨਗਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਐੱਨਆਈਏ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਮਗਰੋਂ ਪਿਛਲੇ ਸਾਲ 5 ਜੂਨ ਨੂੰ ਜਾਂਚ ਆਪਣੇ ਹੱਥ ਲੈ ਲਈ ਸੀ। ਐੱਨਆਈਏ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀਨਗਰ, ਬਡਗਾਮ ਅਤੇ ਸੋਪੋਰ ਵਿੱਚ ਛਾਪੇ ਮਾਰੇ ਗਏ। -ਪੀਟੀਆਈ
Advertisement
Advertisement