ਨਿਹਾਲ ਸਿੰਘ ਵਾਲਾ: ਪੱਤਰਕਾਰਾਂ ਦੇ ਹੱਕ ਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
03:35 PM Nov 06, 2023 IST
ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 6 ਨਵੰਬਰ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਤਿ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਨਿਹਾਲ ਸਿੰਘ ਵਾਲਾ ਵੱਲੋਂ ਮੱਲੇਆਣਾ ਵਿਖੇ ਨਿਊਜ਼ਕਲਿੱਕ ਦੇ ਪੱਤਰਕਾਰਾਂ ਦੇ ਪੱਖ ਵਿੱਚ ਐੱਫਆਈਆਰ ਦੀਆਂ ਕਾਪੀਆਂ ਸਾੜਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਆਰੇਬਾਜ਼ੀ ਕੀਤੀ ਗਈ।
ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਛਿੰਦਰ ਸਿੰਘ ਮੱਲੇਆਣਾ ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਸੁਖਵਿੰਦਰ ਸਿੰਘ ਗੋਲਣ ਨੇ ਕਿਹਾ ਕਿ ਪੱਤਰਕਾਰਾਂ ਨਾਲ ਵਧੀਕੀ ਕਰਨਾ ਲੋਕਤੰਤਰ ਅਤੇ ਪ੍ਰੈਸ ਦੀ ਅਜ਼ਾਦੀ ਉੱਪਰ ਸਿੱਧਾ ਹਮਲਾ ਹੈ। ਇਸ ਮੌਕੇ ਬਲਵੰਤ ਸਿੰਘ, ਬਹਾਦਰ ਸਿੰਘ, ਲਖਵਿੰਦਰ ਸਿੰਘ, ਰਕੇਸ਼ ਕੁਮਾਰ, ਕਿਰਨਦੀਪ ਸਿੰਘ, ਜਸਵੰਤ ਸਿੰਘ, ਜਗਸੀਰ ਸਿੰਘ, ਚੰਦ ਸਿੰਘ, ਸਨਦੀਪ ਸਿੰਘ ਦੌਧਰ ਤੇ ਕਾਕਾ ਸਿੰਘ ਸ਼ਾਮਲ ਸਨ।
Advertisement
Advertisement