ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਹੰਗ ਸਿੰਘ ਗੁਰਮਰਿਆਦਾ ਦੇ ਧਾਰਨੀ ਹੋਣ: ਬਲਬੀਰ ਸਿੰਘ

10:05 AM Jul 13, 2024 IST

ਪੱਤਰ ਪ੍ਰੇਰਕ
ਅੰਮ੍ਰਿਤਸਰ, 12 ਜੁਲਾਈ
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਕੁੱਝ ਵਿਵਾਦਤ ਵੀਡੀਓਜ਼ ਦਾ ਤਿੱਖਾ ਨੋਟਿਸ ਲੈਂਦਿਆਂ ਕਿਹਾ ਕਿ ਕੋਈ ਵੀ ਨਿਹੰਗ ਸਿੰਘ ਗੁਰਮਰਿਆਦਾ ਤੋਂ ਬਾਹਰ ਨਾ ਹੋਵੇ। ਕੇਵਲ ਪੂਰਨ ਤੌਰ ’ਤੇ ਗੁਰਮਰਿਆਦਾ ਦਾ ਪਾਲਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਵਿੱਚ ਵਾਪਰ ਰਹੀਆਂ ਘਟਨਾਵਾਂ ਸਬੰਧੀ ਜਲਦ ਹੀ ਨਿਹੰਗ ਸਿੰਘ ਜਥੇਬੰਦੀਆਂ ਦੀ ਇਕੱਤਰਤਾ ਸੱਦ ਕੇ ਗੁਰਮਤਾ ਕੀਤਾ ਜਾਵੇਗਾ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਭ ਧਰਮਾਂ ਦਾ ਸਤਿਕਾਰ ਆਪੋ ਆਪਣੀ ਥਾਈਂ ਹੈ। ਪਰ ਕੁੱਝ ਨਿਹੰਗ ਸਿੰਘ ਗ਼ੈਰ-ਸਿੱਖ ਧਾਰਮਿਕ ਅਸਥਾਨਾਂ ’ਤੇ ਜਾ ਕੇ ਸਿੱਖਮਰਿਆਦਾ ਦੇ ਉਲਟ ਕਾਰਵਾਈਆਂ ਕਰ ਰਹੇ ਹਨ, ਜਿਸ ਨਾਲ ਸਿੱਖ ਪੰਥ ਅੰਦਰ ਕਈ ਭੁਲੇਖੇ ਪੈਦਾ ਹੋ ਰਹੇ ਹਨ।

Advertisement

Advertisement