For the best experience, open
https://m.punjabitribuneonline.com
on your mobile browser.
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਿਜਰਪੁਰਾ ਟੌਲ ਪਲਾਜ਼ਾ ਅਣਮਿਥੇ ਸਮੇਂ ਲਈ ਬੰਦ

05:18 PM Sep 26, 2024 IST
ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਨਿਜਰਪੁਰਾ ਟੌਲ ਪਲਾਜ਼ਾ ਅਣਮਿਥੇ ਸਮੇਂ ਲਈ ਬੰਦ
ਟੌਲ ਪਲਾਜ਼ਾ ਬੰਦ ਕਰ ਕੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 26 ਸਤੰਬਰ
Farmer's Protest in Punjab: ਇਥੋਂ ਨੇੜੇ ਜੀਟੀ ਰੋਡ ਉੱਪਰ ਸਥਿਤ ਨਿੱਜਰਪੁਰਾ ਟੌਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰੇ ਕਰੀਬ ਇਕ ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ। ਟੌਲ ਪਲਾਜ਼ਾ ਉੱਪਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਾਰਨ ਜੀਟੀ ਰੋਡ ਉੱਪਰ ਟੌਲ ਪਲਾਜ਼ਾ ਦੇ ਦੋਹਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।
ਯੂਨੀਅਨ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਤੇ ਸਤਿਨਾਮ ਸਿੰਘ ਧਾਰੜ ਨੇ ਦੋਸ਼ ਲਾਇਆ ਕਿ ਸਰਕਾਰ ਫਿਰੋਜ਼ਪੁਰ ਨਾਲ ਸਬੰਧਿਤ ਕਿਸਾਨਾਂ ਦੀ ਕਥਿਤ ਧੱਕੇ ਨਾਲ ਜ਼ਮੀਨ ਖੋਹਣੀ ਚਾਹੁੰਦੀ ਹੈ ਅਤੇ ਜਿਸ ਸਬੰਧੀ ਉਨ੍ਹਾਂ ਦਾ ਇੱਕ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਮਰਨ ਵਰਤ 'ਤੇ ਬੈਠਾ ਸੀ ਤੇ ਉਸ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਪਰ ਸਰਕਾਰ ਅਤੇ ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਵੀ ਸੁਣਵਾਈ ਨਹੀਂ ਕੀਤੀ।

Advertisement

ਕਿਸਾਨਾਂ ਦੇ ਧਰਨੇ ਕਾਰਨ ਨਿਜਰਪੁਰਾ ਟੌਲ ਪਲਾਜ਼ਾ ’ਤੇ ਵਾਹਨਾਂ ਦੀਆਂ ਲੱਗੀਆਂ ਹੋਈਆਂ ਲੰਬੀਆਂ ਕਤਾਰਾਂ।
ਕਿਸਾਨਾਂ ਦੇ ਧਰਨੇ ਕਾਰਨ ਨਿਜਰਪੁਰਾ ਟੌਲ ਪਲਾਜ਼ਾ ’ਤੇ ਵਾਹਨਾਂ ਦੀਆਂ ਲੱਗੀਆਂ ਹੋਈਆਂ ਲੰਬੀਆਂ ਕਤਾਰਾਂ।

ਇਸ ਕਾਰਨ ਕਿਸਾਨਾਂ ਵੱਲੋਂ ਹਾਈਵੇ ਜਾਮ ਕਰਕੇ ਸਰਕਾਰ ਖਿਲਾਫ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਰਕਾਰ ਜਿਹੜੇ ਸਾਡੇ ਬਣਦੇ ਹੱਕ ਹਨ ਉਹ ਨਹੀਂ ਦੇ ਰਹੀ ਜਿਸਦੇ ਚਲਦੇ ਮਜਬੂਰਨ ਕਿਸਾਨਾਂ ਨੂੰ ਸੜਕਾਂ ਤੇ ਟੌਲ ਪਲਾਜ਼ੇ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਦੋਸ਼ ਲਾਇਆ ਕਿ ਫਿਰੋਜ਼ਪੁਰ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਉਪਰ ਇਕ ਵਿਧਾਇਕ ਵੱਲੋਂ ਜ਼ਬਰਦਸਤੀ ਕਬਜ਼ਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀਆਂ 70-70 ਸਾਲ ਪੁਰਾਣੀਆਂ ਗਰਦਾਵਰੀਆਂ ਤੋੜੀਆਂ ਜਾ ਰਹੀਆਂ ਹਨ ਤੇ ਉੱਥੇ ਧਾਰਾ 45 ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਇਸ ਕਾਰਨ ਲੋਕਾਂ ਨੂੰ ਹੋ ਰਹੀ ਪ੍ਰਸ਼ਾਨੀ ਲਈ ਉਹ ਮੁਆਫੀ ਮੰਗਦੇ ਹਨ, ਪਰ ਇਸ ਲਈ ਕਿਸਾਨ ਨਹੀਂ ਸਰਕਾਰ ਜ਼ਿੰਮੇਵਾਰ ਹੈ।

Advertisement

Advertisement
Author Image

Balwinder Singh Sipray

View all posts

Advertisement