ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿੱਝਰ ਮਾਮਲਾ: ਕੈਨੇਡਾ ਦੇ ਇੰਟੈਲੀਜੈਂਸ ਮੁਖੀ ਨੇ ਇਸ ਸਾਲ ਦੋ ਵਾਰ ਚੁੱਪ-ਚੁਪੀਤੇ ਲਾਇਆ ਭਾਰਤ ਦਾ ਗੇੜਾ

05:20 PM Jun 09, 2024 IST
ਕੈਨੇਡਾ ਦੀ ਖੁਫ਼ੀਆ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ।

ਨਵੀਂ ਦਿੱਲੀ, 9 ਜੂਨ
ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਦੇ ਮੁਖੀ ਡੇਵਿਡ ਵਿਗਨੇਓਲਟ ਨੇ ਇਸ ਸਾਲ ਫਰਵਰੀ ਤੇ ਮਾਰਚ ਵਿਚ ਚੁੱਪ ਚੁਪੀਤੇ ਦੋ ਵਾਰ ਭਾਰਤ ਦੀ ਫੇਰੀ ਦੌਰਾਨ ਭਾਰਤੀ ਅਧਿਕਾਰੀਆਂ ਨਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਕੇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ। ਇਸ ਪੂਰੇ ਮਾਮਲੇ ਤੋਂ ਜਾਣੂ ਵਿਅਕਤੀਆਂ ਨੇ ਕਿਹਾ ਕਿ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸੇਵਾ (ਸੀਐੱਸਆਈਐੱਸ) ਦੇ ਨਿਰਦੇਸ਼ਕ ਵਿਗਨੇਓਲਟ ਨੇ ਨਿੱਝਰ ਦੀ ਹੱਤਿਆ ਨੂੰ ਲੈ ਕੇ ਓਟਵਾ ਵੱਲੋਂ ਹੁਣ ਤੱਕ ਕੀਤੀ ਜਾਂਚ ਦੇ ਵੇਰਵੇ ਭਾਰਤ ਨਾਲ ਸਾਂਝੇ ਕੀਤੇ ਹਨ। ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ ਵੱਲੋਂ ਨਿੱਝਰ ਹੱਤਿਆ ਮਾਮਲੇ ਵਿਚ ਤਿੰਨ ਭਾਰਤੀ ਨਾਗਰਿਕਾਂ- ਕਰਨਪ੍ਰੀਤ ਸਿੰਘ (28), ਕਮਲਪ੍ਰੀਤ ਸਿੰਘ (22) ਤੇ ਕਰਨ ਬਰਾੜ (22) ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਪਹਿਲਾਂ ਵਿਗਨੇਓਲਟ ਨੇ ਭਾਰਤ ਦਾ ਦੌਰਾ ਕੀਤਾ ਸੀ। ਇਕ ਹੋਰ ਮੁਲਜ਼ਮ ਅਮਨਦੀਪ ਸਿੰਘ ਨੂੰ ਕੈਨੇਡੀਅਨ ਅਥਾਰਿਟੀਜ਼ ਨੇ ਬਾਅਦ ਵਿਚ ਕਾਬੂ ਕੀਤਾ ਸੀ। ਕਾਬਿਲੇਗੌਰ ਹੈ ਕਿ ਨਿੱਝਰ ਦੀ ਹੱਤਿਆ ਵਿਚ ਕਥਿਤ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਸਬੰਧੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਾਅਵਿਆਂ ਮਗਰੋਂ ਭਾਰਤ ਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਖਟਾਸ ਵਧ ਗਈ ਸੀ। -ਪੀਟੀਆਈ

Advertisement

Advertisement