ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਾਂ-ਖੋਹਾਂ ਦੇ ਦੋਸ਼ ਹੇਠ ਨੌਂ ਮੁਲਜ਼ਮ ਕਾਬੂ

10:15 AM Oct 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਅਕਤੂਬਰ
ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਲੁੱਟਾਂ-ਖੋਹਾਂ ਅਤੇ ਚੋਰੀ ਦੇ ਦੋਸ਼ ਹੇਠ ਵੱਖ-ਵੱਖ ਥਾਣਿਆਂ ਵਿੱਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚੋਰੀ ਤੇ ਲੁੱਟਾਂ-ਖੋਹਾਂ ਦਾ ਮਾਲ ਬਰਾਮਦ ਕੀਤਾ। ਪੁਲੀਸ ਅਧਿਕਾਰੀਆਂ ਮੁਤਾਬਕ ਗੇਟ ਹਕੀਮਾਂ ਦੀ ਪੁਲੀਸ ਨੇ ਗੁਰਬਖਸ਼ ਨਗਰ ਇਲਾਕੇ ਦੇ ਇੱਕ ਘਰ ਵਿੱਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੀ ਸ਼ਨਾਖਤ ਅਤੁਲ ਕੁਮਾਰ ਅਤੇ ਹੰਸ ਰਾਜ ਉਰਫ ਬਾਊ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਸੋਨੇ ਦੇ ਗਹਿਣਿਆਂ ਵਿੱਚ 4 ਸੋਨੇ ਦੀਆਂ ਚੇਨਾਂ, ਸੋਨੇ ਦਾ ਮੰਗਲ ਸੂਤਰ, ਸੋਨੇ ਦੇ ਕਾਂਟੇ ਅਤੇ ਮੁੰਦਰੀਆਂ ਤੇ ਚਾਂਦੀ ਦੀ ਚੇਨ ਬਰਾਮਦ ਕੀਤੀ। ਇੰਜ ਹੀ ਥਾਣਾ ਏ ਡਿਵੀਜ਼ਨ ਦੀ ਪੁਲੀਸ ਨੇ ਦੁਕਾਨ ਵਿੱਚੋਂ ਚੋਰੀ ਦੇ ਦੋਸ਼ ਹੇਠ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਸ਼ਨਾਖਤ ਨਿਖਿਲ ਕੁਮਾਰ, ਅਦਿੱਤਿਆ ਉਰਫ ਚੀਕੂ, ਅਜੇ ਤੇ ਅਨੁਜ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 3 ਲੱਖ ਰੁਪਏ ਤੋਂ ਵੱਧ ਦੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਸ਼ਿਕਾਇਤਕਰਤਾ ਅਕਾਸ਼ ਕੁਮਾਰ ਨਾਰੰਗ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਕਿ 26 ਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਉਸ ਦੀ ਰਾਮ ਬਾਗ ਸਥਿਤ ਇਲਾਕੇ ਵਿੱਚ ਦੁਕਾਨ ਵਿੱਚੋਂ ਲਗਭਗ 4, ਲੱਖ 75 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋ ਗਈ ਹੈ। ਪੁਲੀਸ ਨੇ ਇਸ ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਵੇਰਕਾ ਦੀ ਪੁਲੀਸ ਵੱਲੋਂ ਦੁਕਾਨਦਾਰ ਪਾਸੋਂ ਝਪਟ ਮਾਰ ਕੇ ਪੈਸੇ ਖੋਹਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਸ਼ਨਾਖਤ ਅਜੇ ਮਸੀਹ ਅਤੇ ਬਲਵਿੰਦਰ ਸਿੰਘ ਉਰਫ ਬਿੱਲੂ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਘਟਨਾ ਸਮੇਂ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਵਰੁਣ ਕੁਮਾਰ ਵਾਸੀ ਵੇਰਕਾ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਕਿ ਦੋ ਨੌਜਵਾਨ ਉਸ ਦੀ ਮਨੀ ਐਕਸਚੇਂਜ ਦੀ ਦੁਕਾਨ ’ਤੇ ਆਏ ਅਤੇ 10 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਲੈ ਗਏ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਥਾਣਾ ਏ ਡਿਵੀਜ਼ਨ ਦੀ ਪੁਲੀਸ ਨੇ ਇੱਕ ਹੋਰ ਮਾਮਲੇ ਵਿੱਚ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਨਾਬਾਲਗ ਨੂੰ ਕਾਬੂ ਕੀਤਾ ਹੈ।

Advertisement

Advertisement