ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਂ ਮੁਲਜ਼ਮ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ

07:47 AM Jul 09, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੁਲਾਈ
ਇੱਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਔਰਤਾਂ ਸਣੇ ਨੌਂ ਜਣਿਆਂ ਨੂੰ ਕਾਬੂ ਕਰ ਕੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਕਰਾਈਮ ਬ੍ਰਾਂਚ 1 ਲੁਧਿਆਣਾ ਦੇ ਥਾਣੇਦਾਰ ਸੋਹਨ ਲਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਕਰਦੇ ਹੋਏ ਭਾਰਤ ਪੈਟਰੋਲ ਪੰਪ ਜੀਟੀ ਰੋਡ ਕੋਲ ਪੁੱਜੀ ਤਾਂ ਇੱਥੇ ਖੜ੍ਹੀ ਕਾਰ ਕੋਲ ਤਿੰਨ ਨੌਜਵਾਨ ਖੜ੍ਹੇ ਸਨ। ਉਹ ਪੁਲੀਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਤਾਂ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 510 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੀ ਸ਼ਨਾਖ਼ਤ ਅਕਾਸ਼ਦੀਪ ਸਿੰਘ, ਰਾਹੁਲ ਮੱਟੂ ਤੇ ਰੋਹਿਤ ਵਜੋਂ ਹੋਈ ਹੈ। ਪੁਲੀਸ ਵੱਲੋਂ ਕਾਰ ਜ਼ਬਤ ਕਰ ਕੇ ਥਾਣਾ ਲਾਡੋਵਾਲ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਸੇ ਤਰ੍ਹਾਂ ਕ੍ਰਾਈਮ ਬ੍ਰਾਂਚ 1 ਲੁਧਿਆਣਾ ਦੇ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਜਸਪਾਲ ਬਾਂਗਰ ਦੇ ਬੱਸ ਸਟੈਂਡ ਕੋਲ ਸੀ ਤਾਂ ਗੁਰਦੀਪ ਸਿੰਘ ਅਤੇ ਰਜਿੰਦਰ ਕੌਰ ਨੂੰ ਰਜਿੰਦਰ ਕੌਰ ਦੇ ਘਰ ਅੱਗੇ ਖੜ੍ਹ ਕੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰਦਿਆਂ ਕਾਬੂ ਕਰ ਕੇ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਸਾਹਨੇਵਾਲ ਦੀ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ।
ਥਾਣਾ ਪੀਏਯੂ ਦੇ ਥਾਣੇਦਾਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਹੰਬੜਾਂ ਰੋਡ ਕੈਨਾਲ ਕੱਟ ਕੋਲ ਕੁਲਦੀਪ ਸਿੰਘ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਕ ਹੋਰ ਮਾਮਲੇ ਸਬੰਧੀ ਥਾਣਾ ਮਾਡਲ ਟਾਊਨ ਦੇ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਸ਼ਮਸ਼ਾਨਘਾਟ ਰੋਡ ਟੀ-ਪੁਆਇੰਟ ਕੋਲ ਸੀ ਤਾਂ ਬਾਬਾ ਦੀਪ ਸਿੰਘ ਚੌਕ ਮਾਡਲ ਟਾਊਨ ਵੱਲੋਂ ਸਕੂਟਰ ’ਤੇ ਆ ਰਹੇ ਅਵੀ ਅਤੇ ਨੰਦਨੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।

Advertisement

Advertisement