ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਕੰਧ ਡਿੱਗਣ ਕਾਰਨ ਨੌਂ ਬੱਚਿਆਂ ਦੀ ਮੌਤ
12:42 PM Aug 04, 2024 IST
ਸਾਗਰ (ਮੱਧ ਪ੍ਰਦੇਸ਼), 4 ਅਗਸਤ
ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਵਿੱਚ ਪੈਂਦੇ ਇਕ ਪਿੰਡ ’ਚ ਇਕ ਕੰਧ ਡਿੱਗਣ ਕਾਰਨ ਨੌਂ ਬੱਚਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਇਕ ਸੀਨੀਅਰ ਅਧਿਕਾਰੀ ਨੇ ਦਿੱਤੀ। ਇਹ ਘਟਨਾ ਰੇਹਲੀ ਵਿਧਾਨ ਸਭਾ ਹਲਕੇ ਦੇ ਪਿੰਡ ਸ਼ਾਹਪੁਰ ਵਿੱਚ ਇਕ ਧਾਰਮਿਕ ਸਮਾਗਮ ਦੌਰਾਨ ਵਾਪਰੀ। ਸਾਗਰ ਦੇ ਡਿਵੀਜ਼ਨਲ ਕਮਿਸ਼ਨਰ ਵਿਰੇਂਦਰ ਸਿੰਘ ਰਾਵਤ ਨੇ ਦੱਸਿਆ ਕਿ ਹੁਣ ਤੱਕ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਾਹਪੁਰ ਵਿੱਚ ਇਕ ਧਾਰਮਿਕ ਸਮਾਰੋਹ ਦੌਰਾਨ ਇਕ ਕੰਧ ਡਿੱਗਣ ਕਾਰਨ ਨੌਂ ਬੱਚਿਆਂ ਦੀ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀ ਉਮਰ 10 ਤੋਂ 15 ਸਾਲ ਵਿਚਾਲੇ ਸੀ। ਜ਼ਿਲ੍ਹਾ ਕੁਲੈਕਟਰ ਸਣੇ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਚੁੱਕੇ ਹਨ। -ਪੀਟੀਆਈ
Advertisement
Advertisement
Related News
Advertisement