ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਵੱਲੋਂ ਸਨਮਾਨੇ ਜਾਣਗੇ ਨੌਂ ਵਿਦਿਆਰਥੀ

11:32 AM Jul 27, 2020 IST

ਰਵੇਲ ਸਿੰਘ ਭਿੰਡਰ

Advertisement

ਪਟਿਆਲਾ, 26 ਜੁਲਾਈ

ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਤਹਿਤ 98 ਫੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਰਾਜ ਦੇ ਵਿਦਿਆਰਥੀਆਂ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੇ ਗਏ 51-51 ਸੌ ਰੁਪਏ ਦੇ ਨਕਦ ਇਨਾਮਾਂ ਦੇ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 9 ਵਿਦਿਆਰਥੀ ਹੱਕਦਾਰ ਬਣੇ ਹਨ। ਇਨ੍ਹਾਂ ’ਚ ਵੱਖ-ਵੱਖ ਸਕੂਲਾਂ ਦੀਆਂ 7 ਲੜਕੀਆਂ ਤੇ 2 ਲੜਕੇ ਸ਼ਾਮਲ ਹਨ।

Advertisement

ਇਨਾਮੀ ਰਾਸ਼ੀ ਹਾਸਿਲ ਕਰਨ ਦੇ ਹੱਕਦਾਰ ਬਣੇ ਇਨ੍ਹਾਂ ਵਿਦਿਆਰਥੀਆਂ ’ਚ ਤਰਨਵੀਰ ਸਿੰਘ ਪੁੱਤਰ ਕਿਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਨੌਰ, ਆਸ਼ਾ ਦੇਵੀ ਪੁੱਤਰੀ ਬਲਦੇਵ ਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਈਪੁਰ, ਅਰਸ਼ਦੀਪ ਕੌਰ ਪੁੱਤਰੀ ਜਗਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ, ਹਰਜੀਤ ਕੌਰ ਪੁੱਤਰੀ ਗੁਰਮੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ਰਾਜਪੁਰਾ, ਸਵੀਨ ਪੁੱਤਰੀ ਜੈਪਾਲ ਐਨਟੀਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰਾ, ਸੋਨਲ ਪੁੁੱਤਰੀ ਅਮਨਦੀਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਓਲਡ ਪੁਲੀਸ ਲਾਈਨ ਪਟਿਆਲਾ, ਸਵਰਨਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਤੇ ਸਤਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰਨ, ਸੰਗਮਪ੍ਰੀਤ ਕੌਰ ਪੁੱਤਰੀ ਦਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਬੀਪੁਰ ਸ਼ਾਮਲ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸੈ.) ਹਰਿੰਦਰ ਕੌਰ ਨੇ ਸਬੰਧਤ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਹੈ। ਪ੍ਰਿੰਸੀਪਲ ਜਸਵੀਰ ਕੌਰ ਰਾਜਪੁਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕਰਨ ਤੇ ਹੌਸਲਾ ਵਧਾਉਣ ਲਈ ਧੰਨਵਾਦ ਕੀਤਾ ਹੈ।

Advertisement
Tags :
ਸਨਮਾਨੇਜਾਣਗੇਮੰਤਰੀਮੁੱਖਵੱਲੋਂਵਿਦਿਆਰਥੀ