ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ
08:00 AM Sep 12, 2024 IST
Advertisement
ਨਵੀਂ ਦਿੱਲੀ:
Advertisement
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ। ਕੁਰਕ ਜਾਇਦਾਦਾਂ ਵਿੱਚ ਬੈਂਕ ਜਮ੍ਹਾਂ, ਜ਼ਮੀਨ ਅਤੇ ਭਵਨ ਸ਼ਾਮਲ ਹਨ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨਾਲ ਦੋ ਅਰਬ ਡਾਲਰ ਦੀ ਕਥਿਤ ਧੋਖਾਧੜੀ ਦੇ ਮਾਮਲੇ ਦੀ ਪੰਜ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਏਜੰਸੀ ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਭਾਰਤ ਅਤੇ ਵਿਦੇਸ਼ ਸਥਿਤ 2,596 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਚੁੱਕੀ ਹੈ। -ਪੀਟੀਆਈ
Advertisement
Advertisement