ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ ਡੀਸੀ
11:24 AM Oct 27, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਕਤੂਬਰ
ਸਾਲ 2013 ਬੈੱਚ ਦੇ ਹਰਿਆਣਾ ਕਾਰਡ ਦੇ ਆਈਏਐੱਸ ਅਧਿਕਾਰੀ ਨਿਸ਼ਾਂਤ ਕੁਮਾਰ ਯਾਦਵ ਨੂੰ ਚੰਡੀਗੜ੍ਹ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਹ ਆਦੇਸ਼ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ਾਂ ’ਤੇ ਕੇਂਦਰੀ ਕੈਬਨਿਟ ਵੱਲੋਂ ਜਾਰੀ ਕੀਤੇ ਗਏ ਹਨ। ਇਹ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੌਜੂਦ ਸਮੇਂ ਆਈਏਐੱਸ ਅਧਿਕਾਰੀ ਵਿਨੈ ਪ੍ਰਤਾਪ ਸਿੰਘ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੱਲੋਂ ਸੇਵਾਵਾਂ ਨਿਭਾ ਰਹੇ ਹਨ, ਹਾਲਾਂਕਿ ਵਿਨੈ ਪ੍ਰਤਾਪ ਸਿੰਘ ਦੇ ਤਬਾਦਲੇ ਬਾਰੇ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ। ਦੱਸਣਯੋਗ ਹੈ ਨਿਸ਼ਾਂਤ ਕੁਮਾਰ ਯਾਦਵ ਮੌਜੂਦਾ ਸਮੇਂ ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਵੱਲੋਂ ਸੇਵਾਵਾਂ ਨਿਭਾ ਰਹੇ ਹਨ।
Advertisement
Advertisement