ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਠਾਰੀ ਕਾਂਡ: ਕੋਲੀ ਨੂੰ ਬਰੀ ਕਰਨ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ

07:17 AM Jul 09, 2024 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ 2006 ਦੇ ਨਿਠਾਰੀ ਹੱਤਿਆ ਕਾਂਡ ਵਿੱਚ ਸੁਰਿੰਦਰ ਕੋਲੀ ਨੂੰ ਬਰੀ ਕਰਨ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਦੀ ਪਟੀਸ਼ਨ ’ਤੇ ਸੁਣਵਾਈ ਲਈ ਅੱਜ ਸਹਿਮਤੀ ਜਤਾਈ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਹਾਈ ਕੋਰਟ ਦੇ 16 ਅਕਤੂਬਰ 2023 ਦੇ ਫੈਸਲੇ ਖ਼ਿਲਾਫ਼ ਸੀਬੀਆਈ ਦੀਆਂ ਵੱਖ-ਵੱਖ ਪਟੀਸ਼ਨਾਂ ’ਤੇ ਕੋਲੀ ਤੋਂ ਜਵਾਬ ਮੰਗਿਆ ਹੈ। ਸਿਖਰਲੀ ਅਦਾਲਤ ਨੇ ਮਈ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਇਕ ਪੀੜਤ ਦੇ ਪਿਤਾ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਜਤਾਈ ਸੀ। ਬੈਂਚ ਨੇ ਕਿਹਾ ਕਿ ਸੀਬੀਆਈ ਦੀਆਂ ਪਟੀਸ਼ਨਾਂ ਉਕਤ ਪਟੀਸ਼ਨ ਦੇ ਨਾਲ ਸੁਣਵਾਈ ਲਈ ਆਉਣਗੀਆਂ। ਕੌਮੀ ਰਾਜਧਾਨੀ ਨਾਲ ਲੱਗਦੇ ਨੋਇਡਾ ਦੇ ਨਿਠਾਰੀ ਵਿੱਚ 29 ਦਸੰਬਰ 2006 ਨੂੰ ਇਕ ਘਰ ਦੇ ਪਿੱਛੇ ਨਾਲੇ ’ਚੋਂ ਅੱਠ ਬੱਚਿਆਂ ਦੇ ਪਿੰਜਰ ਮਿਲਣ ਨਾਲ ਦਹਿਸ਼ਤ ਫੈਲ ਗਈ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪਿੰਜਰ ਗਰੀਬ ਬੱਚਿਆਂ ਅਤੇ ਮੁਟਿਆਰਾਂ ਦੇ ਸਨ ਜੋ ਇਸ ਖੇਤਰ ਵਿੱਚੋਂ ਲਾਪਤਾ ਹੋ ਗਏ ਸਨ। ਸੀਬੀਆਈ ਵੱਲੋਂ ਦਸ ਦਿਨਾਂ ਅੰਦਰ ਇਸ ਮਾਮਲੇ ਦੀ ਜਾਂਚ ਆਰੰਭੀ ਗਈ ਸੀ ਜਿਸ ਕਾਰਨ ਹੋਰ ਲਾਸ਼ਾਂ ਬਰਾਮਦ ਹੋਈਆਂ ਸਨ। -ਪੀਟੀਆਈ

Advertisement

Advertisement