ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਤਿਨ ਗਡਕਰੀ ਨਾਗਪੁਰ ਤੋਂ ਲਗਾਤਾਰ ਤੀਜੀ ਵਾਰ ਬਣੇ ਸੰਸਦ ਮੈਂਬਰ

10:22 PM Jun 04, 2024 IST
ਜਿੱਤਣ ਤੋਂ ਬਾਅਦ ਨਿਤਿਨ ਗਡਕਰੀ ਨੂੰ ਗੁਲਦਸਤਾ ਭੇਟ ਕਰ ਕੇ ਮੁਬਾਰਕਬਾਦ ਦਿੰਦੇ ਹੋਏ ਭਾਜਪਾ ਵਰਕਰ। -ਫੋਟੋ: ਪੀਟੀਆਈ

ਨਾਗਪੁਰ, 4 ਜੂਨ
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਨਾਗਪੁਰ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰ ਵਿਕਾਸ ਠਾਕਰੇ ਨੂੰ 1,37,603 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਸੀਨੀਅਰ ਭਾਜਪਾ ਆਗੂ ਨੂੰ 6,55,027 ਵੋਟਾਂ ਪਈਆਂ ਹਨ ਜਦਕਿ ਕਾਂਗਰਸੀ ਉਮੀਦਵਾਰ ਨੂੰ 5,17,424 ਵੋਟਾਂ ਮਿਲੀਆਂ ਹਨ। ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਯੋਗੇਸ਼ ਲੰਜੇਵਰ 19,242 ਵੋਟਾਂ ਲੈ ਕੇ ਤੀਜੇ ਨੰਬਰ ’ਤੇ ਰਹੇ ਹਨ ਜਦਕਿ 5,474 ਵਿਅਕਤੀਆਂ ਨੇ ਨੋਟਾ ਦਾ ਬਟਨ ਦਬਾਇਆ ਹੈ।
ਇਨ੍ਹਾਂ ਚੋਣਾਂ ਵਿੱਚ ਗਡਕਰੀ ਦੀ ਜਿੱਤ ਦਾ ਫਰਕ 78,397 ਵੋਟਾਂ ਨਾਲ ਘਟਿਆ ਹੈ। ਸਾਲ 2019 ਵਿੱਚ ਉਨ੍ਹਾਂ ਨੇ ਕਾਂਗਰਸ ਦੇ ਨਾਨਾ ਪਟੋਲੇ ਨੂੰ 2,16,000 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ 2014 ਵਿੱਚ ਜਦੋਂ ਗਡਕਰੀ ਨੇ ਪਹਿਲੀ ਵਾਰ ਇਸ ਹਲਕੇ ਤੋਂ ਚੋਣ ਲੜੀ ਸੀ ਤਾਂ ਉਨ੍ਹਾਂ ਨੇ 2,84,828 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਨਾਗਪੁਰ ਵਿੱਚ 19 ਅਪਰੈਲ ਨੂੰ ਚੋਣਾਂ ਦੇ ਪਹਿਲੇ ਗੇੜ ’ਚ ਵੋਟਾਂ ਪਈਆਂ ਸਨ। -ਪੀਟੀਆਈ

Advertisement

Advertisement