ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਨਿਤੀਸ਼ ਕੁਮਾਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

10:13 PM Jun 03, 2024 IST

ਨਵੀਂ ਦਿੱਲੀ, 3 ਜੂਨ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕੌਮੀ ਰਾਜਧਾਨੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਹ ਮੁਲਾਕਾਤ ਭਲਕੇ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅਹਿਮ ਮੰਨੀ ਜਾ ਰਹੀ ਹੈ। ਨਿਤੀਸ਼ ਕੁਮਾਰ ਦੀ ਜਨਤਾ ਦਲ ਯੂਨਾਈਟਿਡ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਸਨ। ਬਿਹਾਰ ਵਿੱਚ ਲੋਕ ਸਭਾ ਦੀਆਂ 40 ਸੀਟਾਂ ਹਨ ਜਿੱਥੇ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ। ਦੱਸਣਾ ਬਣਦਾ ਹੈ ਕਿ ਨਿਤੀਸ਼ ਅਗਸਤ 2022 ਵਿੱਚ ਇਸ ਗਠਜੋੜ ਤੋਂ ਕਿਨਾਰਾ ਕਰ ਕੇ ਰਾਸ਼ਟਰੀ ਜਨਤਾ ਦਲ ਦੀ ਅਗਵਾਈ ਵਾਲੇ ‘ਮਹਾਗਠਬੰਧਨ’ ਵਿੱਚ ਸ਼ਾਮਲ ਹੋ ਗਏ ਸਨ ਪਰ ਇਸ ਸਾਲ ਦੇ ਸ਼ੁਰੂ ਵਿਚ ਨਿਤੀਸ਼ ਕੁਮਾਰ ਨੇ ਐਨਡੀਏ ਵਿੱਚ ਵਾਪਸੀ ਕੀਤੀ ਅਤੇ ਭਾਜਪਾ ਦੇ ਸਮਰਥਨ ਨਾਲ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਏਐੱਨਆਈ

Advertisement

Advertisement