ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਗਲਾਦੇਸ਼ ਦੇ ਗੁਰਦੁਆਰਿਆਂ ਵਿੱਚ ਨਿਤਨੇਮ ਬਾਦਸਤੂਰ ਜਾਰੀ

07:46 AM Aug 08, 2024 IST

ਤਰਨ ਤਾਰਨ (ਪੱਤਰ ਪ੍ਰੇਰਕ):

Advertisement

ਬੰਗਲਾਦੇਸ਼ ’ਚ ਪ੍ਰਦਰਸ਼ਨਾਂ ਦੌਰਾਨ ਹੋਏ ਰਾਜ-ਪਲਟੇ ਤੇ ਉਥੇ ਬਣੀ ਹੋਈ ਬਦਇੰਤਜ਼ਾਮੀ ਦੇ ਮੱਦੇਨਜ਼ਰ ਉਥੋਂ ਦੇ ਗੁਰਦੁਆਰਿਆਂ ਨੂੰ ਸ਼ਰਾਰਤੀ ਅਨਸਰਾਂ ਤੋਂ ਬਚਾਉਣ ਲਈ ਚੌਕਸੀ ਵਰਤੀ ਜਾ ਰਹੀ ਹੈ। ਗੁਰਦੁਆਰਿਆਂ ’ਚ ਆਮ ਵਾਂਗ ਨਿਤਨੇਮ ਚੱਲ ਰਿਹਾ ਹੈ। ਬੰਗਲਾਦੇਸ਼ ਦੇ ਗੁਰਦੁਆਰਾ ਨਾਨਕਸ਼ਾਹੀ ਢਾਕਾ, ਗੁਰਦੁਆਰਾ ਸਿੱਖ ਟੈਂਪਲ, ਗੁਰਦੁਆਰਾ ਸੰਗਤ ਟੋਲਾ, ਸਿੱਖ ਟੈਂਪਲ ਪਹਾੜਤਲੀ ਤੇ ਗੁਰਦੁਆਰਾ ਗੁਰੂ ਨਾਨਕ ਮੰਦਰ ਮੈਮਨ ਸਿੰਘ ਦੇ ਪ੍ਰਬੰਧਾਂ ਦੀ ਸੇਵਾ ਸੰਭਾਲ ਰਹੇ ਕਾਰਸੇਵਾ ਸੰਪਰਦਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਗੁਰਦੁਆਰਿਆਂ ਦੀ ਸੁਰੱਖਿਆ ਲਈ ਬੰਗਲਾਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ|

Advertisement
Advertisement