ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਤਨੇਮ ਦੀਆਂ ਜਮਾਤਾਂ ਦੀ ਸਿਲਵਰ ਜੁਬਲੀ ਮਨਾਈ

08:51 AM Jun 24, 2024 IST
ਬੱਚਿਆਂ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ 23 ਜੂਨ
ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਪਿਛਲੇ 25 ਸਾਲਾਂ ਤੋਂ ਨਿਤਨੇਮ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਬੱਚਿਆਂ ਨੂੰ ਨਿਤਨੇਮ ਦੀ ਬਾਣੀ, ਕੀਰਤਨ ਅਤੇ ਦਸਤਾਰ ਬੰਨ੍ਹਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਮਾਤਾਂ 25 ਸਾਲ ਪਹਿਲਾਂ ਹਰਜੀਤ ਕੌਰ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਗਈਆਂ ਸਨ ਅਤੇ ਇਸ ਦੀ ਸਿਲਵਰ ਜੁਬਲੀ ਮਨਾਈ ਗਈ। ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਹਰਜੀਤ ਕੌਰ ਵੱਲੋਂ ਬੱਚਿਆਂ ਦਾ ਸਨਮਾਨ ਕੀਤਾ ਗਿਆ। ਹਰਜੀਤ ਕੌਰ ਨੇ ਕਿਹਾ ਕਿ ਹਰਮਨਜੀਤ ਸਿੰਘ, ਮਨਜੀਤ ਸਿੰਘ ਖੰਨਾ ਸਮੇਤ ਸਮੁੱਚੀ ਕਮੇਟੀ ਵਧਾਈ ਦੀ ਹੱਕਦਾਰ ਹੈ ਜਿਨ੍ਹਾਂ ਨੂੰ ਸਿਲਵਰ ਜੁਬਲੀ ਮਨਾਉਣ ਦਾ ਮੌਕਾ ਮਿਲਿਆ। ਇਸ ਮੌਕੇ ਗੁਰਦੁਆਰੇ ਵਿੱਚ ਬੱਚਿਆਂ ਵੱਲੋਂ ਕੀਰਤਨ ਵੀ ਕੀਤਾ ਗਿਆ। ਹਰਮਨਜੀਤ ਸਿੰਘ ਅਤੇ ਹਰਜੀਤ ਕੌਰ ਨੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਅਤੇ ਵਾਲੰਟੀਅਰਾਂ ਨੂੰ ਸਨਮਾਨਤ ਵੀ ਕੀਤਾ| ਪ੍ਰਧਾਨ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਵੱਲੋਂ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਦੀਆਂ ਸੇਵਾਵਾਂ ਵਿੱਚ ਕੋਈ ਕਮੀ ਨਾ ਆਵੇ। ਕਮੇਟੀ ਵੱਲੋਂ ਮਹੀਨਾ ਭਰ ਬੱਚਿਆਂ ਲਈ ਰੋਜ਼ਾਨਾ ਲੰਗਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਬੱਚਾ ਇਨ੍ਹਾਂ ਜਮਾਤਾਂ ਵਿੱਚ ਆਉਂਦਾ ਹੈ ਅਤੇ ਵਿੱਦਿਆ ਗ੍ਰਹਿਣ ਕਰਦਾ ਹੈ ਉਹ ਕਦੇ ਵੀ ਸਿੱਖੀ ਤੋਂ ਦੂਰ ਨਹੀਂ ਹੋ ਸਕਦਾ ਅਤੇ ਸਿੱਖ ਇਤਿਹਾਸ ਅਤੇ ਮਾਣ ਮਰਿਆਦਾ ਦੀ ਜਾਣਕਾਰੀ ਆਪਣੇ ਆਪ ਦੇ ਨਾਲ-ਨਾਲ ਦੂਜਿਆਂ ਨੂੰ ਵੀ ਦੇ ਸਕੇਗਾ।

Advertisement

Advertisement
Advertisement