ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਲਰਕਾਂ ਤੇ ਸਟੈਨੋ ਟਾਈਪਿਸਟਾਂ ਦੀ ਹਮਾਇਤ ’ਚ ਨਿਤਰੇ ਪਵਨ ਬਾਂਸਲ

08:04 AM Mar 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਾਰਚ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਚੰਡੀਗੜ੍ਹ ਦੇ 700 ਦੇ ਕਰੀਬ ਕਲਰਕਾਂ ਤੇ ਸਟੈਨੋ ਟਾਈਪਿਸਟਾਂ ਦੀ ਹਿਮਾਇਤ ਵਿੱਚ ਨਿੱਤਰ ਆਏ ਹਨ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਪਿਛਲੇ ਦੋ ਸਾਲਾਂ ਤੋਂ ਸੰਘਰਸ਼ ਕਰ ਰਹੇ 700 ਕਲਰਕ ਸਟੈਨੋਜ਼ ਨੂੰ ਸੱਤਾ ਵਿੱਚ ਆਉਂਦੇ ਹੀ ਬਣਦੇ ਹੱਕ ਦਿਵਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਤ ਚੰਡੀਗੜ੍ਹ ਪ੍ਰਸ਼ਾਸਨ ਇਨ੍ਹਾਂ ਮੁਲਾਜ਼ਮਾਂ ਨਾਲ ਵੱਡੀ ਬੇਇਨਸਾਫ਼ੀ ਕਰ ਰਿਹਾ ਹੈ। ਜਦੋਂ ਕੇਂਦਰੀ ਸੇਵਾ ਨਿਯਮਾਂ ਅਨੁਸਾਰ ਗ੍ਰੇਡ ਪੇਅ 2800 ਰੁਪਏ ਤੈਅ ਹੈ ਤਾਂ ਫਿਰ ਉਨ੍ਹਾਂ ਨੂੰ 1900 ਰੁਪਏ ਕਿਉਂ ਦਿੱਤੇ ਜਾ ਰਹੇ ਹਨ।

Advertisement

Advertisement