ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾਕਟਰ ਦੇ ਹੱਕ ’ਚ ਨਿੱਤਰੀ ਬੀਕੇਯੂ ਏਕਤਾ-ਉਗਰਾਹਾਂ

07:45 AM Aug 26, 2024 IST
ਮੀਟਿੰਗ ਕਰਦੇ ਹੋਏ ਬੀਕੇਯੂ ਏਕਤਾ-ਉਗਰਾਹਾਂ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਦੇ ਕਾਰਕੁਨ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਅਗਸਤ
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਦਫ਼ਤਰ ਵਿੱਚ ਹੋਈ। ਇਸ ਮੌਕੇ ਆਰਐੱਮਪੀ ਪੇਂਡੂ ਡਾਕਟਰਾਂ ਦੀ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਲਹਿਰਾਗਾਗਾ ਦਾ ਵਫ਼ਦ ਬਲਾਕ ਪ੍ਰਧਾਨ ਦਰਸ਼ਨ ਸਿੰਘ ਜਵਾਹਰ ਵਾਲਾ ਦੀ ਅਗਵਾਈ ਹੇਠ ਜਥੇਬੰਦੀ ਭਾਰਤੀ ਕਿਸਾਨ ਯੂਨੀਮਅਨ ਏਕਤਾ ਉਗਰਾਹਾਂ ਦੇ ਆਗੂਆਂ ਨੂੰ ਮਿਲਿਆ ਅਤੇ ਡਾਕਟਰ ਖ਼ਿਲਾਫ਼ ਫਰਜ਼ੀ ਮਾਮਲੇ ਸਬੰਧੀ ਮੀਟਿੰਗ ਕੀਤੀ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਡਾ. ਵਿੱਕੀ ਖਾਈ ਭੁਟਾਲ ਖੁਰਦ ਵਿੱਚ ਕਾਫੀ ਸਮੇਂ ਤੋਂ ਡਾਕਟਰੀ ਸਹਾਇਤਾ ਦੇ ਕੇ ਲੋਕਾਂ ਦੀ ਮਦਦ ਕਰ ਰਿਹਾ ਹੈ ਪਰ ਪਿਛਲੇ ਦਿਨੀਂ ਕੁੱਝ ਜਥੇਬੰਦੀਆਂ ਨੇ ਰੰਜਿਸ਼ ਕੱਢਣ ਲਈ ਉਸ ਖ਼ਿਲਾ਼ਫ ਟੋਹਾਣਾ ਪੁਲੀਸ ਤੋਂ ਕਥਿਤ ਝੂਠਾ ਪਰਚਾ ਦਰਜ ਕਰਵਾ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੀਕੇਯੂ ਏਕਤਾ-ਉਗਰਾਹਾਂ ਕਿਸੇ ਵੀ ਬੇਦੋਸ਼ੇ ਨਾਲ ਬੇਇਨਸਾਫੀ ਨਹੀਂ ਹੋਣ ਦੇਵੇਗੀ। ਇਸ ਪੂਰੇ ਮਾਮਲੇ ਦੀ ਪੜਤਾਲ ਕਰਨ ਸਬੰਧੀ ਉਗਰਾਹਾਂ ਜਥੇਬੰਦੀ ਵੱਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਪੜਤਾਲੀਆ ਕਮੇਟੀ ਦੀ ਰਿਪੋਰਟ ਅਨੁਸਾਰ ਫੈਸਲਾ ਕਰਕੇ ਜੋ ਪੱਖ ਆਉਂਦਾ ਹੈ ਉਸ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਇਸ ਮੌਕੇ ਡਾਕਟਰ ਆਗੂ ਦਰਸ਼ਨ ਸਿੰਘ ਜਵਾਹਰ ਵਾਲਾ, ਬੀਕੇਯੂ ਉਗਰਾਹਾਂ ਜਥੇਬੰਦੀ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਬਹਾਦਰ ਭੁਟਾਲ ਖੁਰਦ, ਕਰਨੈਲ ਗਨੋਟਾ,ਸੂਬਾ ਸੰਗਤਪੁਰਾ, ਹਰਜਿੰਦਰ ਨੰਗਲਾ, ਪ੍ਰੀਤਮ ਲਹਿਲ ਖੁਰਦ, ਹਰਸੇਵਕ ਲਹਿਲ ਖੁਰਦ ਅਤੇ ਰਾਮਚੰਦ ਚੋਟੀਆਂ ਹਾਜ਼ਰ ਸਨ।

Advertisement

Advertisement