ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕ ’ਚ ਨਿੱਤਰੀ ਡੈਮੋਕਰੈਟਿਕ ਟੀਚਰਜ਼ ਕੌਂਸਲ

08:59 AM Jul 18, 2024 IST
’ਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਏਕੇ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 17 ਜੁਲਾਈ
ਡੈਮੋਕਰੈਟਿਕ ਟੀਚਰਜ਼ ਕੌਂਸਲ (ਡੀਟੀਸੀ) ਨੇ ਯੂਨੀਵਰਸਿਟੀ ਵਿੱਚ ਚੱਲ ਰਹੇ ਹਾਲਾਤ ਨੂੰ ਗੰਭੀਰਤਾ ਨਾਲ ਵਿਚਾਰਦੇ ਹੋਏ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਖ਼ਾਸ ਤੌਰ ’ਤੇ ਗੈਸਟ ਫੈਕਲਟੀ ਅਧਿਆਪਕਾਂ ਸਬੰਧੀ ਬਣੇ ਹਾਲਤਾਂ ’ਤੇ ਚਿੰਤਾ ਜ਼ਾਹਿਰ ਕੀਤੀ। ਡੀਟੀਸੀ ਦੇ ਬੁਲਾਰੇ ਸੁਖਜਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਗੈਸਟ ਫੈਕਲਟੀ ਅਧਿਆਪਕਾਂ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਤੇ ਪੰਜਾਬੀ ਯੂਨੀਵਰਸਿਟੀ ਦੀ ਸਿੰਡੀਕੇਟ ਦੇ ਫ਼ੈਸਲਿਆਂ ਦੀ ਉਲੰਘਣਾ ਕਰਕੇ ਯੂਨੀਵਰਸਿਟੀ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਮਾਹੌਲ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਖ਼ੁਦ ਹੀ ਖ਼ਰਾਬ ਕੀਤਾ ਜਾ ਰਿਹਾ ਹੈ। ਡੀਟੀਸੀ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦਾ ਲੰਮੇ ਸਮੇਂ ਲਈ ਹਾਜ਼ਰ ਨਾ ਰਹਿਣ ਕਰਕੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਫ਼ੈਸਲੇ ਨਹੀਂ ਹੋ ਰਹੇ, ਜਿਸ ਕਾਰਨ ਕਿੰਨੇ ਹੀ ਗੰਭੀਰ ਮੁੱਦਿਆਂ ਦਾ ਨਿਪਟਾਰਾ ਨਹੀਂ ਹੋ ਰਿਹਾ। ਵਿਦਿਆਰਥੀਆਂ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਹਿੱਤਾਂ ਲਈ ਅਤੇ ਯੂਨੀਵਰਸਿਟੀ ਦੇ ਭਵਿੱਖ ਲਈ ਤੁਰੰਤ ਮਸਲਿਆਂ ਦਾ ਹੱਲ ਕਰਨਾ ਬਣਦਾ ਹੈ। ਉਨ੍ਹਾਂ ਕਿਹਾ ਕਿ ਗੈਸਟ ਫੈਕਲਟੀ ਦੇ ਮਸਲੇ ਦਾ ਪੰਜਾਬ ਸਰਕਾਰ ਦੇ ਫ਼ੈਸਲਿਆਂ ਤੇ ’ਵਰਸਿਟੀ ਦੇ ਸਿੰਡੀਕੇਟ ਦੇ ਫ਼ੈਸਲਿਆਂ ਮੁਤਾਬਕ ਤੁਰੰਤ ਹੱਲ ਕੀਤਾ ਜਾਵੇ।

Advertisement

Advertisement
Advertisement