For the best experience, open
https://m.punjabitribuneonline.com
on your mobile browser.
Advertisement

ਐੱਸਸੀ ਵਿਦਿਆਰਥੀਆਂ ਕੋਲੋਂ ਫੀਸ ਵਸੂਲਣ ਦੇ ਫੈਸਲੇ ਵਿਰੁੱਧ ਨਿੱਤਰੀ ਸਟੂਡੈਂਟਸ ਯੂਨੀਅਨ

08:05 AM Jul 20, 2024 IST
ਐੱਸਸੀ ਵਿਦਿਆਰਥੀਆਂ ਕੋਲੋਂ ਫੀਸ ਵਸੂਲਣ ਦੇ ਫੈਸਲੇ ਵਿਰੁੱਧ ਨਿੱਤਰੀ ਸਟੂਡੈਂਟਸ ਯੂਨੀਅਨ
ਮੁਕਤਸਰ ਵਿਚ ਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਵਿਦਿਆਰਥੀ ਜਥੇਬੰਦੀ ਦੇ ਆਗੂ। -ਫੋਟੋ: ਪ੍ਰੀਤ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਵਿੱਚ ਵਿਦਿਆਰਥੀਆਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਉਲੰਘਣਾ ਕਰਦੇ ਹੋਏ ਕਥਿਤ ਨਾਜਾਇਜ਼ ਫੀਸ ਮੰਗਣ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਰੂਰਲ ਸੈਂਟਰ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਪਾਸੋਂ ਪੋਸਟ ਮੈਟ੍ਰਿਕ ਸਕੀਮ ਅਧੀਨ ਦਾਖਲਾ ਦੇਣ ਦੀ ਮੰਗ ਕੀਤੀ ਗਈ। ਯੂਨੀਅਨ ਆਗੂ ਮਮਤਾ ਆਜ਼ਾਦ ਅਤੇ ਨੌਨਿਹਾਲ ਸਿੰਘ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕੋਈ ਵੀ ਕਾਲਜ ਜਾਂ ਯੂਨੀਵਰਸਿਟੀ ਐੱਸਸੀ ਵਿਦਿਆਰਥੀਆਂ ਤੋਂ ਦਾਖਲੇ ਸਮੇਂ ਕੋਈ ਵੀ ਨਾ-ਮੁੜਨਯੋਗ ਫ਼ੀਸ ਨਹੀਂ ਲੈ ਸਕਦੇ ਪਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੁਕਮਾਂ ਤਹਿਤ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ (ਮੁਕਤਸਰ) ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਵਿਦਿਆਰਥੀਆਂ ਤੋਂ ਫ਼ੀਸਾਂ ਲਈਆਂ ਜਾ ਰਹੀਆਂ ਹਨ, ਜੋ ਵਿਦਿਆਰਥੀ ਫ਼ੀਸ ਨਹੀਂ ਭਰ ਸਕਦੇ ਉਨ੍ਹਾਂ ਨੂੰ ਦਾਖਲਾ ਨਹੀਂ ਦਿੱਤਾ ਜਾ ਰਿਹਾ। ਵਿਦਿਆਰਥੀਆਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਦੀ ਮੰਗ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਡਾਇਰੈਕਟਰ (ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ, ਕਾਉਣੀ) ਰਾਹੀਂ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਵਿਦਿਆਰਥੀਆਂ ਆਗੂਆਂ ਨੇ ਮਾਮਲਾ ਹੱਲ ਨਾ ਹੋਣ ਦੀ ਸੂਰਤ ਵਿਚ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਬਣਦੀ ਕਾਰਵਾਈ ਕਰਨਗੇ।ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ ਕਾਉਣੀ ਦੇ ਡਾਇਰੈਕਟਰ ਪ੍ਰੋ. ਰਜਨੀਸ਼ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਹੀ ਉਹ ਫੀਸਾਂ ਲੈ ਰਹੇ ਹਨ। ਯੂਨੀਵਰਸਿਟੀ ਨੇ ਦਾਖਲਿਆਂ ਦਾ ਸਮਾਂ 26 ਤੱਕ ਵਧਾ ਦਿੱਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ 26 ਜੁਲਾਈ ਤੱਕ ਫੀਸਾਂ ਦੇਣ ਦੀ ਅਪੀਲ ਕੀਤੀ ਹੈ।

Advertisement

Advertisement
Author Image

sanam grng

View all posts

Advertisement
Advertisement
×