ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀ ਆਰਡੀਨੈਂਸ ਰੱਦ ਕਰਾਉਣ ਲਈ ਨਿੱਤਰੇ ਬੈਂਸ ਭਰਾ

07:22 AM Aug 19, 2020 IST

ਆਤਿਸ਼ ਗੁਪਤਾ
ਚੰਡੀਗੜ੍ਹ, 18 ਅਗਸਤ

Advertisement

ਪੰਜਾਬ ਵਿਧਾਨ ਸਭਾ ਦੇ ਇਕ ਦਿਨ ਦੇ ਸੈਸ਼ਨ ਵਿਚ ਬਹੁਸੰਮਤੀ ਨਾਲ ਖੇਤੀ ਸੁਧਾਰ ਆਰਡੀਨੈਂਸ ਨੂੰ ਰੱਦ ਕਰਨ ਲਈ ਮਤਾ ਲਿਆਉਣ ਦੀ ਮੰਗ ਸਬੰਧੀ ਅੱਜ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਲਈ ਪੁੱਜੇ ਪਰ ਪੁਲੀਸ ਨੇ ਉਨ੍ਹਾਂ ਨੂੰ ਕੁਝ ਦੂਰੀ ’ਤੇ ਹੀ ਰੋਕ ਲਿਆ। ਦੋਵਾਂ ਵਿਧਾਇਕਾਂ ਨੇ ਓਐੱਸਡੀ ਸੰਦੀਪ ਬਰਾੜ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ।

ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਮੁੱਖ ਮੰਤਰੀ ਦੇ ਨਾਂ ਦਿੱਤੇ ਮੰਗ ਪੱਤਰ ਰਾਹੀਂ ਕਿਹਾ ਕਿ ਇਹ ਆਰਡੀਨੈਂਸ ਗ਼ੈਰ-ਸੰਵਿਧਾਨਕ ਅਤੇ ਸੂਬਾਈ ਅਧਿਕਾਰਾਂ ’ਤੇ ਡਾਕਾ ਹੈ ਕਿਉਂਕਿ ਭਾਰਤੀ ਸੰਵਿਧਾਨ ਮੁਤਾਬਕ ਖੇਤੀਬਾੜੀ ਧੰਦਾ ਸਿਰਫ਼ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਨਾਲ ਅਨਾਜ ਦਾ ਘੱਟੋ-ਘੱਟ ਖਰੀਦ ਮੁੱਲ ਅਤੇ ਸਰਕਾਰੀ ਖਰੀਦ ਬੰਦ ਹੋ ਜਾਵੇਗੀ ਅਤੇ ਕਿਸਾਨ ਪ੍ਰਾਈਵੇਟ ਖਰੀਦਦਾਰਾਂ ਦਾ ਮੁਥਾਜ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਆਰਡੀਨੈਂਸ ਤਹਿਤ ਫ਼ਸਲ ਦੀ ਖਰੀਦ/ਵੇਚ ਮੰਡੀ ਤੋਂ ਬਾਹਰ ਹੋ ਸਕਦੀ ਹੈ। ਇਸ ਲਈ ਸਰਕਾਰ ਨੂੰ ਮੰਡੀ ਫ਼ੀਸ ਅਤੇ ਪੇਂਡੂ ਵਿਕਾਸ ਫੰਡ ਦੀ ਵਸੂਲੀ ਬੰਦ ਹੋ ਜਾਵੇਗੀ, ਜਿਸ ਕਾਰਨ ਸਿਰਫ਼ ਕਣਕ ਅਤੇ ਝੋਨੇ ਦੀ ਖਰੀਦ ਵਿਚ ਪੰਜਾਬ ਨੂੰ 4 ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਨੁਕਸਾਨ ਹੋਵੇਗਾ। ਪਿੰਡਾਂ ਵਿਚ ਨਵੀਆਂ ਲਿੰਕ ਸੜਕਾਂ ਬਣਨਾ ਤਾਂ ਦੂਰ, ਪੁਰਾਣੀਆਂ ਦੀ ਮੁਰੰਮਤ ਕਰਨਾ ਵੀ ਔਖਾ ਹੋ ਜਾਵੇਗਾ।

Advertisement

ਵਿਧਾਇਕ ਬੈਂਸ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਬੰਦ ਹੋਣ ਨਾਲ ਮੰਡੀ ਨਾਲ ਜੁੜੇ ਪੱਲੇਦਾਰ, ਮਾਰਕੀਟ ਕਮੇਟੀ ਦੇ ਮੁਲਾਜ਼ਮ, ਛੋਟੇ ਟਰਾਂਸਪੋਰਟਰ, ਆੜ੍ਹਤੀਏ ਅਤੇ ਆੜ੍ਹਤੀਆਂ ਦੇ ਮੁਲਾਜ਼ਮ ਬੇਰੁਜ਼ਗਾਰ ਹੋ ਜਾਣਗੇ। ਉਨ੍ਹਾਂ ਆਖਿਆ ਕਿ ਜੇ ਕਾਂਗਰਸ ਖੇਤੀ ਆਰਡੀਨੈਂਸ ਦਾ ਵਿਰੋਧ ਕਰਦੀ ਹੈ ਤਾਂ ਉਹ ਵਿਧਾਨ ਸਭਾ ਦੇ ਸੈਸ਼ਨ ਵਿਚ ਇਸ ਆਰਡੀਨੈਂਸ ਨੂੰ ਰੱਦ ਕਰਨ ਦਾ ਮਤਾ ਜ਼ਰੂਰ ਲਿਆਵੇ।

ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਬੇਰੁਜ਼ਗਾਰੀ, ਸ਼ਰਾਬ ਮਾਫ਼ੀਆ, ਰੇਤ ਮਾਫ਼ੀਆ ਸਣੇ ਸੂਬੇ ਦੇ ਵਿੱਤੀ ਸੰਕਟ ਸਮੇਤ ਹੋਰਨਾਂ ਮੁੱਦਿਆਂ ’ਤੇ ਬਹਿਸ ਜ਼ਰੂਰੀ ਹੈ ਪਰ ਇਕ ਦਿਨ ਦੇ ਵਿਧਾਨ ਸਭਾ ਸੈਸ਼ਨ ਵਿਚ ਇਹ ਸੰਭਵ ਨਹੀਂ ਹੈ। ਉਨ੍ਹਾਂ ਨੇ ਘੱਟੋ-ਘੱਟ 10-12 ਦਨਿਾਂ ਦਾ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ।

‘ਆਪ’ ਵੱਲੋਂ ਮੁੱਖ ਮੰਤਰੀ ਦਾ ਫਾਰਮ ਹਾਊਸ ਘੇਰਨ ਦੀ ਚਿਤਾਵਨੀ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਸੱਦੇ ਇੱਕ ਦਿਨ ਦੇ ਸੈਸ਼ਨ ’ਤੇ ਮੁੱਖ ਮੰਤਰੀ ਨੂੰ ਘੇਰਦਿਆਂ ਕਿਹਾ ਕਿ ਮਾਨਸੂਨ ਸੈਸ਼ਨ ਇੱਕ ਦਿਨ ਦਾ ਨਹੀਂ ਪੰਜ ਘੰਟਿਆਂ ਦਾ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ, ਪੰਜਾਬ ਦੇ ਪਾਣੀ ਦਾ ਸੰਕਟ ਅਤੇ ਐੱਸਵਾਈਐੱਲ, ਖੇਤੀ ਵਿਰੋਧੀ ਆਰਡੀਨੈਂਸ ਅਤੇ ਆਹਲੂਵਾਲੀਆ ਕਮੇਟੀ ਵਰਗੇ ਸੈਂਕੜੇ ਮੁੱਦੇ ਹਨ, ਜਿਨ੍ਹਾਂ ਬਾਰੇ ਬਹਿਸ ਲਈ ਸਿਰਫ਼ ਵਿਧਾਨ ਸਭਾ ਦਾ ਸਦਨ ਹੀ ਸਹੀ ਸਥਾਨ ਹੈ, ਪਰ ਕਾਂਗਰਸ ਸਰਕਾਰ ਨੇ ਖ਼ੁਦ ਨੂੰ ‘ਮਾਫ਼ੀਆ ਰਾਜ’ ਦੇ ਹਵਾਲੇ ਕਰ ਕੇ ਲੋਕਤੰਤਰ ਅਤੇ ਲੋਕ ਮੁੱਦਿਆਂ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ‘ਸ਼ਾਹੀ ਸਰਕਾਰ’ ਸਦਨ ’ਚ ਲੋਕ ਮੁੱਦਿਆਂ ’ਤੇ ਵਿਚਾਰ ਚਰਚਾ ਦਾ ਸਮਾਂ ਨਹੀਂ ਵਧਾਉਂਦੀ ਤਾਂ ਮੁੱਖ ਮੰਤਰੀ ਨੂੰ ਫਾਰਮ ਹਾਊਸ ਵਿੱਚੋਂ ਕੱਢਣ ਲਈ ਫਾਰਮ ਹਾਊਸ ਦਾ ਘੇਰਾਓ ਕੀਤਾ ਜਾਵੇਗਾ।

Advertisement
Tags :
ਆਰਡੀਨੈਂਸ:ਕਰਾਉਣਖੇਤੀਨਿੱਤਰੇਬੈਂਸ