ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਕੇ ਸ਼ਰਮਾ ਨੇ ਸਿਹਤ ਸੇਵਾਵਾਂ ਦੇ ਮੁੱਦੇ ’ਤੇ ਵਿਰੋਧੀ ਉਮੀਦਵਾਰ ਘੇਰੇ

07:43 AM May 04, 2024 IST
ਮੀਟਿੰਗ ਦੌਰਾਨ ਐੱਨਕੇ ਸ਼ਰਮਾ ਅਤੇ ਹਲਕੇ ਦੇ ਲੋਕ।

ਪੱਤਰ ਪ੍ਰੇਰਕ
ਪਾਤੜਾਂ, 3 ਮਈ
ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨਕੇ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ ’ਤੇ ਘੇਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਹਲਕਾ ਸ਼ੁਤਰਾਣਾ ਦੇ ਲੋਕਾਂ ਨੂੰ ਪਟਿਆਲਾ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ।
ਉਹ ਹਲਕਾ ਇੰਚਾਰਜ ਬਾਬੂ ਕਬੀਰਦਾਸ, ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਗਮੀਤ ਸਿੰਘ ਹਰਿਆਊ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਿਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨ ਰਾਮ ਅਤੇ ਲੀਲਾ ਰਾਮ ਨੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਐੱਨਕੇ ਸ਼ਰਮਾ ਅਤੇ ਬਾਬੂ ਕਬੀਰ ਦਾਸ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ। ਐੱਨਕੇ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

Advertisement

Advertisement
Advertisement