ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਕੇ ਸ਼ਰਮਾ ਨੇ ਵਿਕਾਸ ਦੇ ਮੁੱਦੇ ’ਤੇ ਵਿਰੋਧੀ ਘੇਰੇ

07:09 AM May 09, 2024 IST
ਵਕੀਲਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ।

ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਮਈ
ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਵਿਕਾਸ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਨੂੰ ਘੇਰਦਿਆਂ ਕਿਹਾ ਕਿ ਪੰਜਾਬ ’ਚ ਅਕਾਲੀ ਸਰਕਾਰ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ 24 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਉਮੀਦਵਾਰਾਂ ਨੂੰ ਚਾਹੀਦਾ ਹੈ ਕਿ ਵੋਟਾਂ ਮੰਗਣ ਤੋਂ ਪਹਿਲਾਂ ਆਪਣੀਆਂ ਸਰਕਾਰਾਂ ਦਾ ਰਿਪੋਰਟ ਕਾਰਡ ਵੀ ਲੋਕਾਂ ਸਾਹਮਣੇ ਲੈ ਕੇ ਜਾਣ।
ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ’ਚ ਬਾਰ ਐਸੋਸੀਏਸ਼ਨ ਅਹੁਦੇਦਾਰਾਂ ਤੇ ਮੈਂਬਰਾਂ ਦੇ ਰੂਬਰੂ ਹੋਏ ਸ਼ਰਮਾ ਦਾ ਵਕੀਲਾਂ ਨੇ ਪ੍ਰਧਾਨ ਮਨਵੀਰ ਟਿਵਾਣਾ ਦੀ ਅਗਵਾਈ ਹੇਠਾਂ ਭਰਵਾਂ ਸਵਾਗਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਾਈ ਲੜੀ ਹੈ। ਉਨ੍ਹਾਂ ਹੋਰ ਕਿਹਾ ਕਿ ਅਕਾਲੀ ਸਰਕਾਰ ਨੇ ਕੇਵਲ ਸਿੱਖਿਆ ਦੇ ਖੇਤਰ ਵਿੱਚ ਕੰਮ ਕਰਨ ਲਈ 27 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ। ਪੰਜਾਬ ਵਿੱਚ ਜਿਸ ਦਿਨ ਅਕਾਲੀ ਦਲ ਨੇ ਸੱਤਾ ਸੰਭਾਲੀ ਸੀ, ਉਸ ਦਿਨ ਪੰਜਾਬ ਵਿੱਚ 6700 ਮੈਗਾਵਾਟ ਬਿਜਲੀ ਪੈਦਾ ਹੁੰਦੀ ਸੀ। ਅੱਜ ਪੰਜਾਬ ਵਿੱਚ 11 ਹਜ਼ਾਰ ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਹੈ। ਇਸ ਦੇ ਬਾਵਜੂਦ ਮੌਜੂਦਾ ਸਰਕਾਰ ਝੂਠੇ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਮੁਹਾਲੀ ਦੇ ਵਿਕਾਸ ਦੀ ਮਿਸਾਲ ਦਿੰਦਿਆਂ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਕਾਰਜਕਾਲ ਦੌਰਾਨ ਇੱਥੇ ਏਅਰਪੋਰਟ, ਸਟੇਡੀਅਮ, ਆਈਟੀ ਸਿਟੀ, ਮੈਡੀਸਿਟੀ ਦਾ ਨਿਰਮਾਣ ਕਰਵਾਇਆ ਹੈ। ਸ਼ਰਮਾ ਨੇ ਹੁਣ ਤੱਕ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਸਾਬਕਾ ਸੰਸਦ ਅਤੇ ਕਾਂਗਰਸ ਉਮੀਦਵਾਰ ਧਰਮਵੀਰ ਗਾਂਧੀ ਨੂੰ ਦਲਬਦਲੂ ਅਤੇ ਮੌਕਾਪ੍ਰਸਤ ਆਗੂ ਕਰਾਰ ਦਿੰਦਿਆਂ ਕਿਹਾ ਕਿ ਨਿੱਜੀ ਮੁਫ਼ਾਦਾਂ ਲਈ ਲੋਕ ਹਿੱਤਾਂ ਦਾ ਸੌਦਾ ਕਰਨ ਵਾਲੇ ਆਗੂਆਂ ਨੂੰ ਉਨ੍ਹਾਂ ਦੇ ਕੰਮ ਅਤੇ ਚਰਿੱਤਰ ਬਾਰੇ ਪੁੱਛਿਆ ਜਾਣਾ ਚਾਹੀਦਾ ਹੈ।
ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਵੀਰ ਟਿਵਾਣਾ, ਕੁੰਦਨ ਨਾਗਰਾ, ਰਣਜੀਤ ਮਾਨ, ਹਰਦੇਵ ਸਿੰਘ, ਭੁਪਿੰਦਰਜੋਤ ਭਿੰਡਰ ਆਦਿ ਹਾਜ਼ਰ ਸਨ।

Advertisement

Advertisement
Advertisement