ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਕੇ ਸ਼ਰਮਾ ਨੇ ਸ਼ਾਹੀ ਘਰਾਣੇ ’ਤੇ ਸ਼ਬਦੀ ਤੀਰ ਚਲਾਏ

07:11 AM Apr 18, 2024 IST
ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਦੇ ਹਮਾਇਤੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 17 ਅਪਰੈਲ
ਇੱਥੋਂ ਦੇ ਸ਼ਾਹੀ ਘਰਾਣੇ ਨੂੰ ਆੜੇ ਹੱਥੀਂ ਲੈਂਦਿਆਂ ਪਟਿਆਲਾ ਲੋਕ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਐੱਨਕੇ ਸ਼ਰਮਾ ਨੇ ਕਿਹਾ ਕਿ ਇੱਥੋਂ ਦੇ ਸ਼ਾਹੀ ਘਰਾਣੇ ਨੇ ਦੋ ਵਾਰ ਮੁੱਖ ਮੰਤਰੀ ਅਤੇ ਇਕ ਵਾਰ ਕੇਂਦਰੀ ਮੰਤਰੀ ਦੇ ਅਹੁਦੇ ਦਾ ਆਨੰਦ ਮਾਣ ਕੇ ਵੀ ਪਟਿਆਲਾ ਹਲਕੇ ਦਾ ਕੁਝ ਨਹੀਂ ਸੰਵਾਰਿਆ। ਇਸ ਲਈ ਲੋਕ ਇਸ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਸ਼ਰਮਾ ਦਾ ਕਹਿਣਾ ਸੀ ਕਿ ਬੜੇ ਦੁੱਖ ਦੀ ਗੱਲ ਹੈ ਕਿ ਜਿਹੜੀ ਕਾਂਗਰਸ ਪਾਰਟੀ ਨੇ ਇਸ ਪਰਿਵਾਰ ਨੂੰ ਦੋ ਵਾਰ ਮੁੱਖ ਮੰਤਰੀ, ਚਾਰ ਵਾਰ ਐੱਮਪੀ ਤੇ ਇੱਕ ਵਾਰ ਕੇਂਦਰੀ ਵਜ਼ੀਰ ਦਾ ਵੱਕਾਰੀ ਅਹੁਦਾ ਦਿੱਤਾ, ਉਸ ਨੂੰ ਛੱਡ ਕੇ ਅੱਜ ਪ੍ਰਨੀਤ ਕੌਰ ਹੋਰ, ਭਾਜਪਾ ਲਈ ਵੋਟਾਂ ਮੰਗ ਰਹੇ ਹਨ।
ਅੱਜ ਇੱਥੇ ਪਟਿਆਲਾ ਦਿਹਾਤੀ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਘਰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਨ.ਕੇ. ਸ਼ਰਮਾ ਨੇ ਕਿਹਾ ਕਿ ਇਨ੍ਹਾਂ ਦੇ ਮੁਕਾਬਲੇ ਤਾਂ ਉਹ ਛੋਟਾ ਜਿਹਾ ਵਰਕਰ ਹੀ ਹੈ, ਜੋ ਡੇਰਾਬੱਸੀ ਤੋਂ ਦੋ ਵਾਰ ਵਿਧਾਇਕ ਅਤੇ ਇੱਕ ਵਾਰ ਮੁੱਖ ਸੰਸਦੀ ਸਕੱਤਰ ਰਿਹਾ ਹੈ। ਪਰ ਇਸ ਦੇ ਬਾਵਜੂਦ ਉਸ ਨੇ ਆਪਣੇ ਹਲਕੇ ਡੇਰਾਬੱਸੀ ਦੇ ਵਿਕਾਸ ਅਤੇ ਸੁਧਾਰ ਲਈ ਤਕਰੀਬਨ 13 ਹਜ਼ਾਰ ਕਰੋੜ ਰੁਪਏ ਦੇ ਚੋਖੇ ਫੰਡ ਖਰਚ ਕਰਵਾਏ ਹਨ।
ਉਨ੍ਹਾਂ ਹੋਰ ਕਿਹਾ ਕਿ ਲੋਕ ਸ਼ਕਤੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ। ਇਸ ਲਈ ਜੇਕਰ ਇਨ੍ਹਾਂ ਚੋਣਾਂ ’ਚ ਇਸ ਲੋਕ ਸ਼ਕਤੀ ਰਾਹੀਂ ਪ੍ਰਮਾਤਮਾ ਨੇ ਉਸ ਦੇ ਸਿਰ ਜਿੱਤ ਦਾ ਸਿਹਰਾ ਬੰਨ੍ਹਿਆ ਤਾਂ ਉਹ ਪਟਿਆਲਾ ਹਲਕੇ ਦਾ ਨਕਸ਼ਾ ਬਦਲ ਦੇਣਗੇ।
ਇਸੇ ਦੌਰਾਨ ਸ਼ਰਮਾ ਨੇ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ’ਤੇ ਵੀ ਤਨਜ ਕੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ 2014 ’ਚ ਐਮ.ਪੀ ‘ਆਪ’ ਨੇ ਬਣਾਇਆ ਸੀ, ਪਰ ਹੁਣ ਉਹ ‘ਆਪ’ ਖਿਲਾਫ਼ ਕਾਂਗਰਸ ਉਮੀਦਵਾਰ ਵਜੋਂ ਕਾਂਗਰਸ ਲਈ ਵੋਟਾਂ ਮੰਗ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਲੋਕਾਂ ਨੂੰ ਇਸ ਭੁਲੇਖੇ ’ਚ ਨਹੀਂ ਰਹਿਣਾ ਚਾਹੀਦਾ ਕਿ ਲੋਕ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।
ਐੱਨਕੇ ਸ਼ਰਮਾ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਬੰਦ ਕੀਤੀਆਂ ਸਾਰੀਆਂ ਸਕੀਮਾਂ ਮੁੜ ਚਾਲੂ ਕੀਤੀਆਂ ਜਾਣਗੀਆਂ।

Advertisement

Advertisement
Advertisement