ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਨ.ਕੇ ਸ਼ਰਮਾ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

11:19 AM Nov 08, 2024 IST
ਸਾਬਕਾ ਵਿਧਾਇਕ ਐੱਨਕੇ ਸ਼ਰਮਾ ਤਸਿੰਬਲੀ ਦਾਣਾ ਮੰਡੀ ’ਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

ਸਰਬਜੀਤ ਸਿੰਘ ਭੱਟੀ
ਲਾਲੜੂ, 7 ਨਵੰਬਰ
ਸਾਬਕਾ ਵਿਧਾਇਕ ਐੱਨ ਕੇਸ਼ਰਮਾ ਨੇ ਅੱਜ ਤਸਿੰਬਲੀ ਦਾਣਾ ਮੰਡੀ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਕਿਸਾਨਾਂ ਦੇ ਫੋਨ ਆ ਰਹੇ ਹਨ ਕਿ ਉਨ੍ਹਾਂ ਦੀ ਫ਼ਸਲ ਦੀ ਲਿਫਟਿੰਗ ਨਹੀਂ ਹੋ ਰਹੀ। ਪਿਛਲੇ ਇੱਕ ਮਹੀਨੇ ਤੋਂ ਉਨ੍ਹਾਂ ਨੂੰ ਲਗਾਤਾਰ ਮੰਡੀਆਂ ਵਿੱਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ। ਉਨ੍ਹਾਂ ਤਸਿੰਬਲੀ ਦਾਣਾ ਮੰਡੀ ਵਿੱਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਝੋਨੇ ਨਾਲ ਭਰੀਆਂ ਟਰਾਲੀਆਂ ਮੰਡੀਆਂ ਵਿਚ ਖੜ੍ਹੀਆਂ ਹਨ ਪਰ ਲਿਫਟਿੰਗ ਨਹੀਂ ਹੋ ਰਹੀ। ਧੱਕੇਸ਼ਾਹੀ ਵਾਲੀ ਗੱਲ ਇਹ ਹੈ ਕਿ ਨਮੀ ਦੇ ਨਾਂ ’ਤੇ ਸ਼ੈਲਰ ਮਾਲਕਾਂ ਵੱਲੋਂ ਨਾਜਾਇਜ਼ ਕੱਟ ਲਾਏ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ 20 ਫਸਲਾ ’ਤੇ ਐੱਮਐੱਸਪੀ ਦੇਵਾਂਗੇ ਪਰ ਅੱਜ ਦੋ ਫਸਲਾਂ ’ਤੇ ਵੀ ਐੱਮਐੱਸਪੀ ਨੂੰ ਖਤਮ ਕਰਨ ’ਤੇ ਲੱਗੇ ਹੋਏ ਹਨ। ਇਸ ਬਾਰੇ ਉਨ੍ਹਾਂ ਡੀਸੀ ਮੁਹਾਲੀ ਅਤੇ ਐੱਸਡੀਐੱਮ ਡੇਰਾਬੱਸੀ ਨਾਲ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਅੰਦਰ ਕਿਸਾਨਾਂ ਦਾ ਬੁਰਾ ਹਾਲ ਹੈ ਮੰਡੀ ਵਿੱਚ ਬਾਰਦਾਨਾ ਨਾ ਪਹੁੰਚਣ ਕਾਰਨ ਲਿਫਟਿੰਗ ਦੇ ਕੰਮ ਵਿੱਚ ਦੇਰੀ ਹੋ ਰਹੀ ਹੈ। ਲੇਬਰ ਬਿਨਾਂ ਬਾਰਦਾਨੇ ਤੋਂ ਵਿਹਲੀ ਬੈਠੀ ਭੁੱਖੇ ਮਰਨ ਨੂੰ ਮਜਬੂਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿਸਾਨਾਂ ਦੀਆਂ ਫਸਲਾਂ ਦੀ ਬਿਨਾਂ ਕਿਸੇ ਦੇਰੀ ਤੋਂ ਖਰੀਦ ਕੀਤੀ ਜਾਵੇ ਅਤੇ ਨਾਲ ਦੀ ਨਾਲ ਉਸ ਨੂੰ ਪੈਸੇ ਦੀ ਅਦਾਇਗੀ ਵੀ ਕੀਤੀ ਜਾਵੇ।

Advertisement

Advertisement