ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਕੇ ਸ਼ਰਮਾ ਵੱਲੋਂ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਨ ਦਾ ਭਰੋਸਾ

07:11 AM Apr 16, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 15 ਅਪਰੈਲ
ਸ਼੍ੋਮਣੀ ਅਕਾਲੀ ਦਲ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐੱਨਕੇ ਸ਼ਰਮਾ ਨੇ ਐਲਾਨ ਕੀਤਾ ਕਿ ਪ੍ਰਭੂ ਸ੍ਰੀ ਰਾਮ ਦੇ ਨਾਨਕੇ ਅਸਥਾਨ ਘੜਾਮ ਨੂੰ ਆਸਥਾ ਦੇ ਵੱਡੇ ਕੇਂਦਰ ਵਜੋਂ ਉਭਾਰਿਆ ਜਾਵੇਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਪ੍ਰਭੂ ਰਾਮ ਤੋਂ ਆਸ਼ੀਰਵਾਦ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਹਿੰਦੂ ਭਾਈਚਾਰੇ ਦਾ ਬਹੁਤ ਵੱਡਾ ਤੀਰਥ ਅਸਥਾਨ ਹੈ। ਇੱਥੇ ਮਾਤਾ ਕੁਸ਼ਲਿਆ ਦੇ ਪੇਕੇ ਹਨ ਅਤੇ ਦਸ਼ਰਥ ਦੀ ਬਰਾਤ ਇੱਥੇ ਆਈ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ 400 ਕਰੋੜ ਰੁਪਏ ਲਗਵਾ ਕੇ ਇਸ ਨੂੰ ਵੱਡੇ ਆਸਥਾ ਦੇ ਕੇਂਦਰ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਭਗਵਾਨ ਸ਼ਿਵ ਸ਼ੰਕਰ ਵੀ ਆਏ ਸਨ। ਅਕਾਲੀ ਉਮੀਦਵਾਰ ਨੇ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪ੍ਰਨੀਤ ਕੌਰ ਚਾਰ ਵਾਰ ਐੱਮਪੀ ਰਹਿਣ ਸਮੇਤ ਇੱਕ ਵਾਰ ਕੇਂਦਰੀ ਮੰਤਰੀ ਵੀ ਰਹੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਇਸ ਪਾਸੇ ਧਿਆਨ ਨਹੀਂ ਦਿੱਤਾ।

Advertisement

Advertisement
Advertisement