For the best experience, open
https://m.punjabitribuneonline.com
on your mobile browser.
Advertisement

ਪੰਥਕ ਤੇ ਕਿਸਾਨੀ ਮੁੱਦਿਆਂ ’ਤੇ ਸਮਝੌਤਾ ਨਹੀਂ: ਢੀਂਡਸਾ

10:33 AM Apr 06, 2024 IST
ਪੰਥਕ ਤੇ ਕਿਸਾਨੀ ਮੁੱਦਿਆਂ ’ਤੇ ਸਮਝੌਤਾ ਨਹੀਂ  ਢੀਂਡਸਾ
ਪਿੰਡ ਬਾਲਦ ਕਲਾਂ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਅਪਰੈਲ
‘ਸ਼੍ਰੋਮਣੀ ਅਕਾਲੀ ਦਲ (ਪੰਥਕ) ਅਤੇ ਕਿਸਾਨੀ ਮੁੱਦਿਆਂ ’ਤੇ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦਾ।’ ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਬਾਲਦ ਕਲਾਂ ਵਿੱਚ ਸਾਬਕਾ ਸਰਪੰਚ ਬੂਟਾ ਸਿੰਘ ਦੀ ਅਗਵਾਈ ਹੇਠ ਰੱਖੀ ਪਾਰਟੀ ਵਰਕਰਾਂ ਦੀ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਹੀ।
ਉਨ੍ਹਾਂ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਦੇ ਨਾਂ ਸੂਬੇ ਨੂੰ ਬਰਬਾਦੀ ਦੇ ਕੰਢੇ ’ਤੇ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਅਸੂਲਾਂ ਤੇ ਪਹਿਰਾ ਦਿੰਦਿਆਂ ਭਾਰਤੀ ਜਨਤਾ ਪਾਰਟੀ ਤੋਂ ਨਾਤਾ ਤੋੜ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ।
ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਹਰ ਵਰਗ ਅਕਾਲੀ ਦਲ ਦੀ ਸਰਕਾਰ ਸਮੇਂ ਸਮਾਜ ਭਲਾਈ ਸਕੀਮਾਂ ਆਟਾ ਦਾਲ ਸਕੀਮ, ਵਜ਼ੀਫਾ ਸਕੀਮ, ਟਿਊਬਵੈਲਾਂ ਨੂੰ ਮੁਫਤ ਬਿਜਲੀ, ਕਿਸਾਨਾਂ ਨੂੰ ਨਵੇਂ ਕਨੈਕਸ਼ਨ, ਸੜਕਾਂ, ਹਸਪਤਾਲਾਂ, ਮੁਲਾਜ਼ਮ ਵਰਗ ਨੂੰ ਭੱਤੇ ਤੇ ਸਹੂਲਤਾਂ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਉਹ ਪਿਛਲੇ ਸਾਰੇ ਮੱਤਭੇਦ ਭੁਲਾ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹੰਭਲਾ ਮਾਰਨ।
ਇਸ ਮੌਕੇ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ, ਗੁਰਬਚਨ ਸਿੰਘ ਬੱਚੀ ਸਾਬਕਾ ਏ ਐਮ, ਵਿਨਰਜੀਤ ਸਿੰਘ ਗੋਲਡੀ ਹਲਕਾ ਇੰਚਾਰਜ, ਕੁਲਵੰਤ ਸਿੰਘ ਜੌਲੀਆਂ ਮ, ਰਜਵਿੰਦਰ ਸਿੰਘ ਕਾਕੜਾ, ਧਨਮਿੰਦਰ ਸਿੰਘ ਭੱਟੀਵਾਲ, ਰਵਿੰਦਰ ਸਿੰਘ ਠੇਕੇਦਾਰ, ਨਛੱਤਰ ਸਿੰਘ, ਗੋਲਡੀ ਤੂਰ, ਗੁਰਮੀਤ ਸਿੰਘ ਜੈਲਦਾਰ ਤੇ ਬਾਵੀ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×