For the best experience, open
https://m.punjabitribuneonline.com
on your mobile browser.
Advertisement

ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ

11:01 AM May 08, 2024 IST
ਪਹਿਲੇ ਦਿਨ ਕਿਸੇ ਵੀ ਉਮੀਦਵਾਰ ਨੇ ਨਹੀਂ ਭਰੀ ਨਾਮਜ਼ਦਗੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਮਈ
ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਅੱਜ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ। 17 ਮਈ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨਹੀਂ ਹੈ। ਇਸ ਲਈ ਉਮੀਦਵਾਰ ਉਸ ਦਿਨ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਸਕਦੇ ਹਨ। ਇਸੇ ਤਰ੍ਹਾਂ 11 ਮਈ ਸ਼ਨਿਚਰਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਪੱਤਰ ਦਾਖ਼ਲ ਨਹੀਂ ਕੀਤੇ ਜਾ ਸਕਦੇ।

Advertisement

ਸ਼ਰਾਬ ਤੇ ਨਕਦੀ ਦੇ ਆਦਾਨ ਪ੍ਰਦਾਨ ’ਤੇ ਨਿਗਰਾਨੀ

ਲੁਧਿਆਣਾ (ਟਨਸ): ਲੁਧਿਆਣਾ ਵਿੱਚ ਚੋਣ ਪ੍ਰਕਿਰਿਆ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁੱਲ 126 ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਨੇ ਸ਼ਰਾਬ ਅਤੇ ਨਕਦੀ ਦੇ ਆਦਾਨ-ਪ੍ਰਦਾਨ ਦੀ ਨਿਗਰਾਨੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਹੋਏ ਹਨ। ਲੁਧਿਆਣਾ ਜ਼ਿਲੇ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਟੀਮਾਂ ਜਦਕਿ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਦੇ ਅਧੀਨ ਪੰਜ ਟੀਮਾਂ ਨਿਰਧਾਰਤ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਸ਼ਕਤੀਆਂ ਵਾਲੇ ਅਧਿਕਾਰੀ ਕਰਦੇ ਹਨ। ਉਹ ਉਨ੍ਹਾਂ ਵਸਤੂਆਂ ਦੀ ਵੀ ਜਾਂਚ ਕਰਨਗੇ ਜੋ ਵੋਟਰਾਂ ਨੂੰ ਰਿਸ਼ਵਤ ਵਜੋਂ ਵਰਤੀਆਂ ਜਾ ਸਕਦੀਆਂ ਹਨ।

Advertisement
Author Image

joginder kumar

View all posts

Advertisement
Advertisement
×