ਅੰਬਾਲਾ ’ਚ ਕਿਸੇ ਉਮੀਦਵਾਰ ਨੇ ਕਾਗਜ਼ ਨਹੀਂ ਭਰੇ
06:45 AM Sep 06, 2024 IST
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੀ 15ਵੀਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਤੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਪ੍ਰਕਿਰਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਨਾਮਜ਼ਦਗੀ ਪ੍ਰਕਿਰਿਆ ਤਹਿਤ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਪਾਰਥ ਗੁਪਤਾ ਨੇ ਦੱਸਿਆ ਕਿ 5 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਅਤੇ ਠੋਸ ਪ੍ਰਬੰਧ ਕੀਤੇ ਜਾਣਗੇ।
Advertisement
Advertisement