ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਵਿੱਚ ਕੋਵਿਡ ਦੇ ਨਵੇਂ ਸਰੂਪ ਦਾ ਕੋਈ ਕੇਸ ਨਹੀਂ ਆਇਆ: ਸਿਹਤ ਮੰਤਰੀ

08:07 AM Dec 25, 2023 IST
ਪਟਿਆਲਾ ਵਿੱਚ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੋਵਿਡ ਵਾਰਡ ਦਾ ਜਾਇਜ਼ਾ ਲੈਂਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।

ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਦਸੰਬਰ
ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਕਿ ਸੂਬੇ ਅੰਦਰ ਕੋਵਿਡ ਦੇ ਨਵੇਂ ਸਰੂਪ ਦਾ ਅਜੇ ਤੱਕ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਸਾਵਧਾਨੀ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਸਿਹਤ ਮੰਤਰੀ ਕਿਹਾ ਕਿ ਸੂਬਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਹਾਲੇ ਤੱਕ ਕੋਵਿਡ ਦੇ ਕਿਸੇ ਵੀ ਨਵੇਂ ਸਰੂਪ ਦਾ ਸੂਬੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਸਿਰਫ਼ ਸੁਚੇਤ ਰਹਿਣ ਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਅਤੇ ਜਿਹੜੇ ਲੋਕ ਕਿਸੇ ਵੀ ਬਿਮਾਰੀ ਤੋਂ ਪੀੜਤ ਹਨ ਜਿਵੇਂ ਕਿ ਕੈਂਸਰ ਜਾਂ ਫਿਰ ਕਿਸੇ ਕਾਰਨ ਸਟੀਰਾਇਡ ਲੈਂਦੇ ਹੋਣ, ਕਿਸੇ ਦੇ ਗੁਰਦੇ ਬਦਲੇ ਹਨ ਜਾਂ ਫਿਰ ਸਾਹ ਦੀ ਬਿਮਾਰੀ ਨਾਲ ਪੀੜਤ ਹੋਣ ਉਹ ਆਪਣਾ ਧਿਆਨ ਰੱਖਣ ਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਜਦਕਿ ਆਮ ਲੋਕਾਂ ਨੂੰ ਹਾਲੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਇਸ ਮੌਕੇ ਡਾ. ਆਰਪੀਐੱਸ ਸਬਿੀਆ, ਡਾ. ਰਾਜਾ ਪਰਮਜੀਤ ਸਿੰਘ, ਡਾ. ਵਿਨੋਦ ਡੰਗਵਾਲ ਤੇ ਡਾ. ਸਚਿਨ ਕੌਸ਼ਲ ਵੀ ਮੌਜੂਦ ਸਨ।

Advertisement

Advertisement