For the best experience, open
https://m.punjabitribuneonline.com
on your mobile browser.
Advertisement

ਆਰਬੀਆਈ ਵੱਲੋਂ ਵਿਆਜ ਦਰਾਂ ’ਚ ਫੇਰ-ਬਦਲ ਨਹੀਂ

07:38 AM Dec 09, 2023 IST
ਆਰਬੀਆਈ ਵੱਲੋਂ ਵਿਆਜ ਦਰਾਂ ’ਚ ਫੇਰ ਬਦਲ ਨਹੀਂ
Advertisement

ਮੁੰਬਈ, 8 ਦਸੰਬਰ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਲਗਾਤਾਰ ਪੰਜਵੀਂ ਵਾਰ ਰੈਪੋ ਦਰ ਨੂੰ 6.5 ਫੀਸਦ ’ਤੇ ਬਰਕਰਾਰ ਰੱਖਿਆ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ ਰੈਪੋ ਦਰ ਵਧਾਈ ਗਈ ਸੀ। ਆਰਬੀਆਈ ਨੇ ਜੀਡੀਪੀ ਵਿਕਾਸ ਦਰ ਦੇ ਅਨੁਮਾਨਾਂ ਨੂੰ ਵੀ 6.5 ਫੀਸਦ ਤੋਂ ਵਧਾ ਕੇ 7 ਫੀਸਦ ਕਰ ਦਿੱਤਾ ਹੈ। ਇਹੀ ਨਹੀਂ ਕੇਂਦਰੀ ਬੈਂਕ ਨੇ ਮੌਜੂਦਾ ਵਿੱਤੀ ਸਾਲ ਵਿੱਚ ਪ੍ਰਚੂਨ ਮਹਿੰਗਾਈ ਦੇ ਅਨੁਮਾਨਾਂ ਨੂੰ 5.4 ਫੀਸਦ ’ਤੇ ਕਾਇਮ ਰੱਖਿਆ ਹੈ ਹਾਲਾਂਕਿ ਆਰਬੀਆਈ ਨੇ ਕਿਹਾ ਹੈ ਕਿ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਤੇ ਦਬਾਅ ਕਰਕੇ ਨਵੰਬਰ ਤੇ ਦਸੰਬਰ ਵਿੱਚ ਮਹਿੰਗਾਈ ਵਧ ਸਕਦੀ ਹੈ। ਕੇਂਦਰੀ ਬੈਂਕ ਨੇ ਸਾਫ਼ ਕਰ ਦਿੱਤਾ ਹੈ ਕਿ ਨੀਤੀਗਤ ਵਿਆਜ ਦਰਾਂ ਘਟਾਉਣ ਦੀ ਉਸ ਦੀ ਕੋਈ ਯੋਜਨਾ ਨਹੀਂ ਹੈ। ਮੁਦਰਾ ਨੀਤੀ ਸਮੀਖਿਆ ਬੈਠਕ ਉਪਰੰਤ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਵਿਆਜ ਦਰਾਂ ਘਟਾਉਣ ਦੀ ਕੋਈ ਯੋਜਨਾ ਨਹੀਂ ਹੈ, ਕਿਉਂਕਿ ਕੇਂਦਰੀ ਬੈਂਕ ਲਈ ਮਹਿੰਗਾਈ ਸਿਖਰਲੀ ਤਰਜੀਹ ਰਹੇਗੀ। ਉਪ ਗਵਰਨਰ ਮਾਈਕਲ ਪਾਤਰਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਅੱਧ ਵਿੱਚ ਹੋਏ ਆਰਥਿਕ ਵਾਧੇ ਅਤੇ ਅਕਤੂਬਰ ਨਵੰਬਰ ਦੇ ਉਚੇਰੇ ਅੰਕੜਿਆਂ ਨੂੰ ਵੇਖਦੇ ਹੋਏ ਵਿੱਤੀ ਸਾਲ 2023-24 ਵਿੱਚ ਜੀਡੀਪੀ ਵਿਕਾਸ ਦਰ 7 ਫੀਸਦ ਰਹਿਣ ਦਾ ਅਨੁਮਾਨ ਹੈ। -ਪੀਟੀਆਈ

Advertisement

ਹੁਣ ਯੂਪੀਆਈ ਰਾਹੀਂ ਕੀਤਾ ਜਾ ਸਕੇਗਾ 5 ਲੱਖ ਰੁਪਏ ਤੱਕ ਭੁਗਤਾਨ

ਆਰਬੀਆਈ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਪੇਮੈਂਟ ਪਲੈਟਫਾਰਮ ਯੂਪੀਆਈ (ਯੂਨੀਫਾਈਡ ਪੇਮੈਂਟ ਇੰਟਰਫੇਸ) ਰਾਹੀਂ ਹਸਪਤਾਲਾਂ ਵਿੱਚ ਇਲਾਜ ਤੇ ਵਿਦਿਅਕ ਅਦਾਰਿਆਂ ਵਿੱਚ ਦਾਖ਼ਲੇ ਲਈ ਭੁਗਤਾਨ ਦੀ ਹੱਦ 1 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਭੁਗਤਾਨ ਲਈ ਯੂਪੀਆਈ ਦੀ ਵਰਤੋਂ ਨੂੰ ਹੁਲਾਰਾ ਦੇਣਾ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਕੇਂਦਰੀ ਬੈਂਕ ਵੱਲੋਂ ਇਸ ਸਬੰਧੀ ਵੱਖਰਾ ਨੋਟੀਫਿਕੇਸ਼ਨ ਜਲਦੀ ਜਾਰੀ ਕੀਤਾ ਜਾਵੇਗਾ।

Advertisement
Author Image

Advertisement
Advertisement
×