For the best experience, open
https://m.punjabitribuneonline.com
on your mobile browser.
Advertisement

ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਖਿਲਾਫ ਬੇਭਰੋਸਗੀ ਦਾ ਮਤਾ ਰੱਦ

05:37 PM Jul 05, 2025 IST
ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਖਿਲਾਫ ਬੇਭਰੋਸਗੀ ਦਾ ਮਤਾ ਰੱਦ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜੁਲਾਈ
ਇੱਥੇ ਅੱਜ ਉਸ ਸਮੇਂ ਸਥਿਤੀ ਬਣ ਗਈ ਜਦੋਂ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ ਖਿਲਾਫ ਬੇਭਰੋਸਗੀ ਦਾ ਮਤਾ ਪਾਉਣ ਵਾਲੇ 11 ਮੈਂਬਰ ਖੁਦ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ। ਉਕਤ 11 ਮੈਂਬਰਾਂ ਦੇ ਗੈਰਹਾਜ਼ਰ ਹੋਣ ਕਾਰਨ ਬੇਭਰੋਸਗੀ ਦਾ ਮਤਾ ਰੱਦ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ ਨੇ ਦੱਸਿਆ ਕਿ 24 ਜੂਨ ਨੂੰ ਨਗਰ ਕੌਂਸਲ ਦੇ ਕੁੱਲ 15 ਮੈਂਬਰਾਂ ਵਿੱਚੋਂ ਸਾਬਕਾ ਪ੍ਰਧਾਨ ਸੁਖਜੀਤ ਕੌਰ ਅਤੇ ਗੁਰਤੇਜ ਸਿੰਘ ਸਮੇਤ 11 ਕੌਂਸਲਰਾਂ ਵੱਲੋਂ ਕਾਰਜ ਸਾਧਕ ਅਫਸਰ ਨੂੰ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਬੇਭਰੋਸਗੀ ਦਾ ਮਤਾ ਦੇ ਕੇ ਤੁਰੰਤ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਤਹਿਸੀਲਦਾਰ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਦੀ ਮੀਟਿੰਗ 5 ਜੁਲਾਈ ਨੂੰ ਬੁਲਾਈ ਗਈ ਪਰ ਇਸ ਮੀਟਿੰਗ ਵਿੱਚ ਉਕਤ 11 ਮੈਂਬਰ ਹਾਜ਼ਰ ਨਾ ਹੋਣ ਕਾਰਨ ਇਸ ਮਤੇ ਨੂੰ ਰੱਦ ਕਰ ਦਿੱਤਾ ਗਿਆ। ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਰੁਕਾਵਟ ਦੂਰ ਹੋ ਗਈ ਹੈ।
ਇਸ ਘਟਨਾਕ੍ਰਮ ਉਤੇ ਪ੍ਰਤੀਕਰਮ ਕਰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਹਿਰ ਦੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਦੀ ਮੀਟਿੰਗ ਰੱਖੀ ਗਈ ਸੀ ਪਰ ਉਕਤ ਕੌਂਸਲਰਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਇਸ਼ਾਰੇ ਤੇ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਬੇਭਰੋਸਗੀ ਦਾ ਮਤਾ ਲਿਆਉਣ ਕਾਰਨ ਵਿਕਾਸ ਕਾਰਜਾਂ ਵਿੱਚ ਰੁਕਾਵਟ ਖੜ੍ਹੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਕਾਕੜਾ ਰੋਡ ਤੇ ਪਾਰਕ, ਚਹਿਲਾਂ ਪੱਤੀ ਵਿੱਚ ਪਾਰਕ, ਤਿੰਨ ਟਿਊਬਵੈੱਲ ਅਤੇ ਇੱਕ ਵੱਡੀ ਪਾਣੀ ਵਾਲੀ ਟੈਂਕੀ ਸਮੇਤ ਅਨੇਕਾਂ ਵਿਕਾਸ ਕਾਰਜਾਂ ਜਲਦੀ ਸ਼ੁਰੂ ਹੋ ਜਾਣਗੇ। ਇਸ ਮੌਕੇ ਗੁਰਵਿੰਦਰ ਸਿੰਘ ਸੱਗੂ, ਵਿਦਿਆ ਦੇਵੀ, ਸਲਦੀ ਕੌਂਸਲਰ, ਜਤਿੰਦਰ ਸਿੰਘ ਬਾਜਵਾ ਪ੍ਰਧਾਨ ਟਰੱਕ ਯੂਨੀਅਨ, ਪ੍ਰਦੀਪ ਕੁਮਾਰ ਮਿੱਤਲ ਆਦਿ ਹਾਜ਼ਰ ਸਨ। ਇਸੇ ਦੌਰਾਨ 11 ਮੈਂਬਰਾਂ ਵਿਚੋਂ 9 ਮੈਂਬਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਉਨ੍ਹਾਂ ਵਿੱਚੋਂ ਮੈਂਬਰ ਹਰਮਨਜੀਤ ਸਿੰਘ ਦੇ ਪਿੱਛੇ ਹਟਣ ਕਾਰਣ ਉਹ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ ਅਤੇ ਉਨ੍ਹਾਂ ਵੱਲੋਂ ਲਿਆਂਦਾ ਬੇਭਰੋਸਗੀ ਦਾ ਮਤਾ ਪਾਸ ਨਹੀਂ ਹੋ ਸਕਿਆ। ਉਨ੍ਹਾਂ ਵਿਧਾਇਕ ਭਰਾਜ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਖੜ੍ਹੇ ਕਰਨ ਦੇ ਲਗਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਪੂਰਾ ਸਹਿਯੋਗ ਦਿੰਦੇ ਹਨ। ਸਿਰਫ਼ ਫੰਡਾਂ ਦੀ ਦੁਰਵਰਤੋਂ ਕਰਨ ਤੋਂ ਰੋਕਦੇ ਹਨ।

Advertisement

Advertisement
Advertisement
Advertisement
Author Image

sukhitribune

View all posts

Advertisement