For the best experience, open
https://m.punjabitribuneonline.com
on your mobile browser.
Advertisement

ਖੱਟਰ ਸਰਕਾਰ ਖ਼ਿਲਾਫ ਕਾਂਗਰਸ ਦਾ ਬੇਭਰੋਸਗੀ ਮਤਾ ਰੱਦ

06:33 AM Feb 23, 2024 IST
ਖੱਟਰ ਸਰਕਾਰ ਖ਼ਿਲਾਫ ਕਾਂਗਰਸ ਦਾ ਬੇਭਰੋਸਗੀ ਮਤਾ ਰੱਦ
ਹਰਿਆਣਾ ਵਿਕਾਸ ਤੇ ਪੰਚਾਇਤ ਮੰਤਰੀ ਦੇਵੇਂਦਰ ਸਿੰਘ ਬਬਲੀ ਵਿਧਾਨ ਸਭਾ ਦੇ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 22 ਫਰਵਰੀ
ਹਰਿਆਣਾ ਵਿਧਾਨ ਸਭਾ ਵਿਚ ਬਜਟ ਇਜਲਾਸ ਦੇ ਤੀਜੇ ਦਿਨ ਸੱਤਾਧਾਰੀ ਧਿਰ ਭਾਜਪਾ-ਜਜਪਾ ਗਠਜੋੜ ਅਤੇ ਵਿਰੋਧੀ ਧਿਰ ਕਾਂਗਰਸ ਵਿਚਕਾਰ ਖੂਬ ਹੰਗਾਮਾ ਹੋਇਆ। ਇਸ ਮੌਕੇ ਵਿਰੋਧੀ ਧਿਰ ਕਾਂਗਰਸ ਨੇ ਸੂਬੇ ਵਿੱਚ ਵਿਕਾਸ ਨਾ ਹੋਣ ’ਤੇ ਖੱਟਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਭਾਜਪਾ-ਜਜਪਾ ਗੱਠਜੋੜ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕੀਤਾ ਜੋ ਕਾਂਗਰਸ ਕੋਲ ਲੋੜੀਂਦਾ ਬਹੁਮਤ ਨਾ ਹੋਣ ਕਾਰਨ ਰੱਦ ਹੋ ਗਿਆ। ਹਾਲਾਂਕਿ ਕਾਂਗਰਸ ਪਾਰਟੀ ਬੇਭਰੋਸਗੀ ਮਤੇ ’ਤੇ ਵੋਟਿੰਗ ਤੋਂ ਪਹਿਲਾਂ ਹੀ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਾਕ-ਆਊਟ ਕਰ ਗਈ।
ਜ਼ਿਕਰਯੋਗ ਹੈ ਕਿ ਕਾਂਗਰਸ ਨੂੰ ਬੇਭਰੋਸਗੀ ਮਤਾ ਮਨਜ਼ੂਰ ਕਰਵਾਉਣ ਲਈ 90 ਵਿੱਚੋਂ 46 ਵਿਧਾਇਕਾਂ ਦੀ ਜ਼ਰੂਰਤ ਸੀ ਪਰ ਕਾਂਗਰਸ ਕੋਲ ਸਿਰਫ਼ 30 ਵਿਧਾਇਕ ਹੀ ਸਨ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਸੂਬਾ ਸਰਕਾਰ ਨੂੰ ਕਿਸਾਨਾਂ ਨੂੰ ਐੱਮਐੱਸਪੀ ਦੇਣ, ਨੌਜਵਾਨਾਂ ਨੂੰ ਰੁਜ਼ਗਾਰ, ਬਜ਼ੁਰਗਾਂ ਨੂੰ ਪੈਨਸ਼ਨ, ਗਰੀਬਾਂ ਨੂੰ ਰਾਸ਼ਨ ਤੇ ਹੋਰਨਾਂ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਹੈ। ਇਸ ਕਰਕੇ ਸਿੱਖਿਆ ਤੇ ਸਿਹਤ ਖੇਤਰ ਪੱਛੜਦੇ ਜਾ ਰਹੇ ਹਨ। ਹਰਿਆਣਾ ਵਿੱਚ ਭ੍ਰਿਸ਼ਟਾਚਾਰ ਵੱਧਦਾ ਜਾ ਰਿਹਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਸਮੇਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਸ਼ਮਸ਼ੇਰ ਗੋਗੀ ਨੇ ਹਰਿਆਣਾ ਵਿਧਾਨ ਸਭਾ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਿਆ। ਕਾਂਗਰਸ ਨੇ ਆਯੁਸ਼ਮਾਨ ਕਾਰਡ ਯੋਜਨਾ ਦਾ ਹਰਿਆਣਵੀਆਂ ਨੂੰ ਸਹੀ ਲਾਭ ਨਾ ਮਿਲਣ ’ਤੇ ਸਰਕਾਰ ਨੂੰ ਘੇਰਿਆ।

Advertisement

Advertisement
Author Image

joginder kumar

View all posts

Advertisement
Advertisement
×