ਲੋਕ ਸਭਾ ’ਚ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਬਹਿਸ ਸ਼ੁਰੂ: ਕਾਂਗਰਸ ਦੇ ਗੌਰਵ ਗੋਗੋਈ ਨੇ ਕੀਤੀ ਸ਼ੁਰੂਆਤ
11:14 AM Aug 08, 2023 IST
Advertisement
Advertisement
ਨਵੀਂ ਦਿੱਲੀ, 8 ਅਗਸਤ
Advertisement
ਅੱਜ ਇਥੇ ਲੋਕ ਸਭਾ 'ਚ ਕੇਂਦਰ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਚਰਚਾ ਸ਼ੁਰੂ ਹੋ ਗਈ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਚਰਚਾ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਮਨੀਪੁਰ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਦੀ ਚੁੱਪ ਤੋੜਨ ਲਈ ਅਸੀਂ ਇਹ ਮਤਾ ਲਿਆਂਦਾ ਹੈ, ਇਹ ਬੇਭਰੋਸਗੀ ਮਤਾ ਲਿਆਉਣਾ ਸਾਡੀ ਮਜ਼ਬੂਰੀ ਹੈ, ਮਸਲਾ ਗਿਣਤੀ ਦਾ ਨਹੀਂ ਸਗੋਂ ਮਨੀਪੁਰ ਲਈ ਇਨਸਾਫ਼ ਦਾ ਹੈ। ਇਸ ਤੋਂ ਪਹਿਲਾਂ ਕਿਹਾ ਗਿਆ ਸੀ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵਿਰੋਧੀ ਧਿਰ ਦੀ ਤਰਫੋਂ ਚਰਚਾ ਸ਼ੁਰੂ ਕਰ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਚਰਚਾ ਦਾ ਜਵਾਬ ਦੇਣ ਦੀ ਸੰਭਾਵਨਾ ਹੈ।
Advertisement