ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਨਾਂ ਅਧਿਆਪਕ ਚੱਲ ਰਿਹੈ ਸਰਕਾਰੀ ਪ੍ਰਾਇਮਰੀ ਸਕੂਲ ਨੂੰਨ

06:59 AM Apr 24, 2024 IST
ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ਦੀ ਇਮਾਰਤ ਦੀ ਬਾਹਰੀ ਝਲਕ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 23 ਅਪਰੈਲ
ਸਰਕਾਰੀ ਪ੍ਰਾਇਮਰੀ ਸਕੂਲ ਨੂੰਨ ਵਿੱਚ ਕੋਈ ਵੀ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀ ਰੱਬ ਆਸਰੇ ਸਮਾਂ ਗੁਜਾਰਨ ਲਈ ਮਜਬੂਰ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪਿੰਡ ਵਾਸੀ ਠਾਕੁਰ ਰਜੇਸ਼ ਕੁਮਾਰ, ਸਰਪੰਚ ਪ੍ਰੇਮ ਸਿੰਘ ਤੇ ਨੰਬਰਦਾਰ ਦਲੀਪ ਸਿੰਘ ਨੇ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਕਰੀਬ 45 ਵਿਦਿਆਰਥੀ ਪੜ੍ਹਦੇ ਹਨ, ਪਰ ਸਕੂਲ ਅਧਿਆਪਕ ਦੀ ਪਦ-ਉੱਨਤੀ ਹੋਣ ਕਾਰਨ ਉਹ ਇੱਥੋਂ ਤਬਦੀਲ ਹੋ ਚੁੱਕੇ ਹਨ ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਸਕੂਲ ਵਿੱਚ ਕਿਸੇ ਵੀ ਪੱਕੇ ਅਧਿਆਪਕ ਦੀ ਡਿਊਟੀ ਨਹੀਂ ਲਗਾਈ ਗਈ। ਉਨ੍ਹਾਂ ਦੱਸਿਆ ਕਿ ਹੁਣ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਦਾ ਸਮਾਂ ਵੀ ਚੱਲ ਰਿਹਾ ਹੈ ਪਰ ਸਕੂਲ ਵਿੱਚ ਕੋਈ ਪੱਕਾ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨੇੜਲੇ ਸਕੂਲ ਦਾ ਅਧਿਆਪਕ ਹਫ਼ਤੇ ਵਿੱਚ ਇੱਕ-ਦੋ ਦਿਨ ਲਈ ਡਿਊਟੀ ਉੱਤੇ ਆਉਂਦਾ ਹੈ। ਕੋਈ ਵੀ ਪੱਕਾ ਅਧਿਆਪਕ ਨਾ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਉੱਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਸਕੂਲ ਵਿੱਚ ਘੱਟੋ-ਘੱਟ ਦੋ ਪੱਕੇ ਅਧਿਆਪਕਾਂ ਦੀ ਤਾਇਨਾਤ ਕੀਤੀ ਜਾਵੇੇ। ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਨੇ ਕਿਹਾ ਕਿ ਉਹ ਇਸ ਬਾਰੇ ਪਤਾ ਕਰ ਕੇ ਸਕੂਲ ਵਿੱਚ ਕਿਸੇ ਅਧਿਆਪਕ ਦੀ ਪੱਕੇ ਤੌਰ ’ਤੇ ਡਿਊਟੀ ਲਾਉਣ ਦੇ ਪਾਬੰਦ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

Advertisement

Advertisement
Advertisement