ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨੂੰ 30 ਸਤੰਬਰ ਤੱਕ ਕੋਈ ਛੁੱਟੀ ਨਹੀਂ
10:43 AM Sep 08, 2024 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 7 ਸਤੰਬਰ
ਪੰਜਾਬ ਸਰਕਾਰ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦ ਛੋਟ ਦੇ ਰਹੀ ਹੈ। ਇਸ ਤਹਿਤ ਸਤੰਬਰ ਮਹੀਨੇ ਵੱਡੀ ਗਿਣਤੀ ਲੋਕ ਪ੍ਰਾਪਰਟੀ ਟੈਕਸ ਭਰਨਗੇ ਅਤੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਪ੍ਰਾਪਰਟੀ ਟੈਕਸ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੀਐੱਫਸੀ ਦੇ ਅਧਿਕਾਰੀਆਂ ਤੇ ਕਰਮਚਾਰੀ ਨੂੰ 30 ਸਤੰਬਰ ਤੱਕ ਛੁੱਟੀ ਨਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵੇਨਿਊ ਅਤੇ ਸਾਰੇ ਜ਼ੋਨ ਦਫ਼ਤਰਾਂ ਵਿੱਚ ਸਥਿਤ ਸੀਐੱਫਸੀ ਵਿੱਚ ਵਾਧੂ ਨਕਦੀ ਦੀ ਆਮਦ ’ਤੇ ਪੁਲੀਸ ਨਜ਼ਰ ਰੱਖੇਗੀ। ਉਨ੍ਹਾਂ ਦੱਸਿਆ ਕਿ ਅੱਜ ਸ਼ਨਿਚਰਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਵਿਭਾਗ ਨੇ 12.60 ਲੱਖ ਰੁਪਏ ਦਾ ਟੈਕਸ ਇਕੱਠਾ ਕੀਤਾ ਹੈ। ਇਸ ਤਰ੍ਹਾਂ ਇਸ ਵਿੱਤੀ ਸਾਲ ’ਚ ਹੁਣ ਤੱਕ 8.26 ਕਰੋੜ ਰੁਪਏ ਦਾ ਟੈਕਸ ਇਕੱਠਾ ਹੋ ਚੁੱਕਾ ਹੈ।
Advertisement
Advertisement