For the best experience, open
https://m.punjabitribuneonline.com
on your mobile browser.
Advertisement

ਦਿੱਲੀ ਆਧਾਰਿਤ ਪਾਰਟੀਆਂ ਤੋਂ ਭਲੇ ਦੀ ਕੋਈ ਉਮੀਦ ਨਹੀਂ: ਬਾਦਲ

09:52 AM Apr 13, 2024 IST
ਦਿੱਲੀ ਆਧਾਰਿਤ ਪਾਰਟੀਆਂ ਤੋਂ ਭਲੇ ਦੀ ਕੋਈ ਉਮੀਦ ਨਹੀਂ  ਬਾਦਲ
ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਸੁਖਬੀਰ ਸਿੰਘ ਬਾਦਲ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 12 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ,‘ਹੁਣ ਆਪਣੀਆਂ ਵੋਟਾਂ ਨਾਲ ਦਿੱਲੀ ਆਧਾਰਿਤ ਪਾਰਟੀਆਂ ਲਈ ਪੰਜਾਬ ਦੇ ਬਾਰਡਰ ਸੀਲ ਕਰ ਦਿਓ, ਜਿਵੇਂ ਉਨ੍ਹਾਂ ਰੋਕਾਂ ਲਾ ਕੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਸੀ। ਭਾਜਪਾ, ਕਾਂਗਰਸ ਤੇ ‘ਆਪ’ ਦੇ ਆਗੂ ਸਿਰਫ ਹਾਈ ਕਮਾਂਡ ਦੀ ਸੁਣਦੇ ਹਨ, ਇਨ੍ਹਾਂ ਤੋਂ ਪੰਜਾਬ ਦੀ ਭਲਾਈ ਦੀ ਕੋਈ ਉਮੀਦ ਨਹੀਂ।’
ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਦੇ ਪੰਜਾਬ ਆਗੂਆਂ ਨੇ ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਦੇ ਖਿਲਾਫ਼ ਜਿਵੇਂ ਡੱਟ ਕੇ ਸਟੈਂਡ ਲਿਆ ਸੀ, ਉਸੇ ਤਰੀਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰਿਆਣਾ ਪੁਲੀਸ ਨੂੰ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ’ਤੇ ਗੋਲੀਆਂ ਚਲਾਉਣ ਦੀ ਆਗਿਆ ਦੇ ਕੀਤਾ ਹੈ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਕੇਂਦਰ ਦੇ ਇਸ਼ਾਰਿਆਂ ’ਤੇ ਜ਼ੀਰੋ ਐਫਆਈਆਰ ਦਰਜ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ, ਜੇਕਰ ਅਕਾਲੀ ਦਲ ਸੱਤਾ ਵਿੱਚ ਹੁੰਦਾ ਤਾਂ ਅਜਿਹਾ ਕੁਝ ਨਾ ਵਾਪਰਦਾ। ਉਨ੍ਹਾਂ ਕਿਹਾ ਹੈ ਕਿ ਪੰਜਾਬੀ ਕੌਮੀ ਪਾਰਟੀਆਂ ਤੋਂ ਸੁਚੇਤ ਰਹਿਣ ਕਿਉਂਕਿ ਇਨ੍ਹਾਂ ਦੀ ਮਨਸ਼ਾ ਸਿਰਫ ਪਾਰਲੀਮਾਨੀ ਚੋਣਾਂ ਜਿੱਤਣਾ ਹੈ, ਇਨ੍ਹਾਂ ਤੋਂ ਪੰਜਾਬੀਆਂ ਦੀ ਭਲਾਈ ਕੋਈ ਉਮੀਦ ਨਹੀਂ।
ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਲੋਕ ਸਭਾ ਪਟਿਆਲਾ ਦੇ ਸੰਭਾਵੀ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਕਿ ਅੱਜ ਰਾਜਨੀਤੀ ਵਿਚ ਸਿਧਾਂਤਾਂ ਨੂੰ ਤਿਲਾਂਜਲੀ ਦਿੱਤੀ ਜਾ ਰਹੀ ਹੈ। ਚਾਰ ਵਾਰ ਕਾਂਗਰਸ ਤੋਂ ਐਮਪੀ ਬਣਨ ਵਾਲੇ ਅੱਜ ਭਾਜਪਾ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਲ ਬਦਲੂਆਂ ਨੂੰ ਠੁਕਰਾ ਦੇਣ। ਅਕਾਲੀ ਦਲ ਦੇ ਪੀਏਸੀ ਮੈਂਬਰ ਜਗਮੀਤ ਸਿੰਘ ਹਰਿਆਊ, ਹਲਕਾ ਇੰਚਾਰਜ ਕਬੀਰ ਦਾਸ ਦੀ ਆਵਾਜਾਈ ਵਿੱਚ ਜਰਨੈਲ ਸਿੰਘ ਕਕਰਾਲਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ।

Advertisement

Advertisement
Author Image

joginder kumar

View all posts

Advertisement
Advertisement
×