For the best experience, open
https://m.punjabitribuneonline.com
on your mobile browser.
Advertisement

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ: ਚੰਦੂਮਾਜਰਾ

05:39 AM Apr 28, 2024 IST
ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ  ਚੰਦੂਮਾਜਰਾ
ਬੜਮਾਜਰਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਅਕਾਲੀ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 27 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੌਮੀ ਪਾਰਟੀਆਂ ਅਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕਾਂ ਨੂੰ ਹੁਣ ਆਪਣਿਆਂ ਅਤੇ ਬੇਗਾਨਿਆਂ ਦੀ ਪਰਖ ਹੋ ਚੁੱਕੀ ਹੈ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਪਿੰਡ ਬੜਮਾਜਰਾ ਵਿੱਚ ਕੀਤੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਪੰਜਾਬ ਦੇ ਵਿਕਾਸ ਅਤੇ ਤਰੱਕੀ ਦੀ ਉਮੀਦ ਨਹੀਂ ਰੱਖਣੀ ਚਾਹੀਦੀ ਕਿਉਂਕਿ ਦਿੱਲੀ ਵਾਲੇ ਪੰਜਾਬ ਦੀ ਭੂਗੋਲਿਕ ਸਥਿਤੀ ਤੋਂ ਵਾਕਿਫ਼ ਨਹੀਂ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਚੋਣਾਂ ਜਿੱਤਣ ਲਈ ਹਰ ਹੱਥ ਕੰਡਾ ਵਰਤ ਰਹੀ ਹੈ ਅਤੇ ਚੋਣ ਪ੍ਰਚਾਰ ਦੌਰਾਨ ‘ਆਪ’ ਉਮੀਦਵਾਰਾਂ ਅਤੇ ‘ਆਪ’ ਆਗੂਆਂ ਨੂੰ ਲੋਕ ਸਰਕਾਰ ਦੀ ਕਾਰਗੁਜ਼ਾਰੀ ਅਤੇ ਵਾਅਦੇ ਤੇ ਗਾਰੰਟੀਆਂ ਬਾਰੇ ਸਵਾਲ ਕਰ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਐੱਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਮੰਨਾ ਸੰਧੂ, ਭੁਪਿੰਦਰ ਸਿੰਘ, ਐੱਸਸੀ ਵਿੰਗ ਦੇ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ, ਐੱਸਸੀ ਵਿੰਗ ਦਿਹਾਤੀ ਦੇ ਪ੍ਰਧਾਨ ਬਲਕਾਰ ਸਿੰਘ ਬੱਗੂ, ਇਕਬਾਲ ਸਿੰਘ ਨੇ ਵੀ ਚੋਣ ਜਲਸੇ ਨੂੰ ਸੰਬੋਧਨ ਕੀਤਾ।

Advertisement

ਢਾਈ ਦਰਜਨ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ

ਰੂਪਨਗਰ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ‘ਆਪ’ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਗਿਆ ਹੈ। ਇਸ ਮੌਕੇ ਸਵਰਨ ਸਿੰਘ ਬੌਬੀ ਬਹਾਦਰਪੁਰ ਦੀ ਅਗਵਾਈ ਅਧੀਨ ਵੱਖ-ਵੱਖ ਪਾਰਟੀਆਂ ਦੇ 30 ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ, ਜਿਨ੍ਹਾਂ ਨੂੰ ਸ੍ਰੀ ਚੰਦੂਮਾਜਰਾ ਵੱਲੋਂ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਰਣਬੀਰ ਸਿੰਘ ਪੂਨੀਆ ਕੌਮੀ ਮੀਤ ਪ੍ਰਧਾਨ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਆਗੂ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×