ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਅਰਜ਼ੀ ਫੌਰੀ ਸੂਚੀਬੱਧ ਕਰਨ ਤੋਂ ਨਾਂਹ

07:02 AM May 30, 2024 IST

ਨਵੀਂ ਦਿੱਲੀ, 29 ਮਈ
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਦਾ ਸਮਾਂ ਸਿਹਤ ਸਬੰਧੀ ਕੁਝ ਜਾਂਚ ਕਰਵਾਉਣ ਵਾਸਤੇ ਸੱਤ ਦਿਨਾਂ ਤੱਕ ਵਧਾਉਣ ਦੀ ਅਪੀਲ ਕਰਨ ਵਾਲੀ ਪਟੀਸ਼ਨ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਰਜਿਸਟਰੀ ਨੇ ਪਟੀਸ਼ਨ ਸਵੀਕਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਕਿਉਂਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਜਾਣ ਦੀ ਛੋਟ ਦਿੱਤੀ ਗਈ ਹੈ ਇਸ ਵਾਸਤੇ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਜਸਟਿਸ ਜੇ.ਕੇ. ਮਹੇਸ਼ਵਰੀ ਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਛੁੱਟੀਆਂ ਵਾਲੇ ਬੈਂਚ ਨੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਅੰਤ੍ਰਿਮ ਪਟੀਸ਼ਨ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਬਾਰੇ ਚੀਫ਼ ਜਸਟਿਸ ਫੈਸਲਾ ਲੈ ਸਕਦੇ ਹਨ ਕਿਉਂਕਿ ਮੁੱਖ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਹੈ। -ਪੀਟੀਆਈ

Advertisement

Advertisement