ਦਿੱਲੀ ਮਾਰਚ ਲਈ ਕੋਈ ਸੱਦਾ ਨਹੀਂ ਮਿਲਿਆ: ਚੜੂਨੀ
07:10 AM Feb 10, 2024 IST
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਮਾਰਚ ਦਾ ਐਲਾਨ ਸਾਰੀਆਂ ਜਥੇਬੰਦੀਆਂ ਦੀ ਸਲਾਹ ਨਾਲ ਨਹੀਂ ਕੀਤਾ ਗਿਆ। ਚੜੂਨੀ ਨੇ ਆਖਿਆ, ‘‘ਦਿੱਲੀ ਕੂਚ ਦੇ ਐਲਾਨ ਵਿੱਚ ਸਾਰੇ ਕਿਸਾਨ ਸੰਗਠਨ ਸ਼ਾਮਲ ਨਹੀਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਵੀ ਬਿਆਨ ਦਿੱਤਾ ਹੈ ਕਿ ਉਹ ਦਿੱਲੀ ਵੱਲ ਮਾਰਚ ਨਹੀਂ ਕਰਨਗੇ। ਸਾਰਿਆਂ ਨਾਲ ਸਲਾਹ ਕਰ ਕੇ ਐਲਾਨ ਨਹੀਂ ਕੀਤਾ ਗਿਆ। ‘‘ਸਾਨੂੰ’’ ਨਾ ਤਾਂ ਬੁਲਾਇਆ ਗਿਆ ਅਤੇ ਨਾ ਹੀ ਕੋਈ ਸਲਾਹ ਲਈ ਗਈ ਹੈ।’’ ਕਿਸਾਨ ਆਗੂ ਨੇ ਕਿਹਾ ਕਿ ਅਜਿਹਾ ਪ੍ਰੋਗਰਾਮ ਉਲੀਕਣ ਲਈ ਦੇਸ਼ ਦੇ ਸਾਰੇ ਕਿਸਾਨ ਸੰਗਠਨਾਂ ਦੀ ਮੀਟਿੰਗ ਬੁਲਾ ਕੇ ਚਰਚਾ ਕਰਨ ਮਗਰੋਂ ਕੋਈ ਫ਼ੈਸਲਾ ਲਿਆ ਜਾਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਹੋਇਆ।
Advertisement
Advertisement