ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਨਹੀਂ ਖ਼ੈਰ!

08:09 AM Jul 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਜੁਲਾਈ
ਸੂਬੇ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੀ ਹੁਣ ਖੈਰ ਨਹੀਂ। ਪੰਜਾਬ ਪੁਲੀਸ ਵੱਲੋਂ ਜਲਦ ਹੀ ਸੂਬੇ ਵਿੱਚ ਸ਼ਰਾਬ ਪੀ ਕੇ ਵਾਹਨ ਚੁਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਕੌਮੀ ਅਤੇ ਰਾਜ ਮਾਰਗਾਂ ’ਤੇ ਵਿਸ਼ੇਸ਼ ਸੁਰੱਖਿਆ ਨਾਕੇ ਲਗਾਏ ਜਾਣਗੇ। ਇਹ ਐਲਾਨ ਲੁਧਿਆਣਾ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ ਪੁਲੀਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਨੇ ਕੀਤਾ। ਟਰੈਫਿਕ ਐੱਸਪੀ, ਡੀਐੱਸਪੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਏਡੀਜੀਪੀ ਰਾਏ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ 850 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ, ਜੋ ਸਾਰੇ ਜ਼ਿਲਿ੍ਹਆਂ ਵਿੱਚ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਵੱਡਾ ਕਾਰਨ ਹੈ ਅਤੇ ਪੰਜਾਬ ਪੁਲੀਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਏ.ਡੀ.ਜੀ.ਪੀ. ਰਾਏ ਨੇ ਖੁਲਾਸਾ ਕੀਤਾ ਕਿ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲੀਸ ਵੱਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਵਰਤਣ ਵਾਲੇ ਚਾਲਕਾਂ ਨਾਲ ਨਜਿੱਠਣ ਲਈ 27 ਹਾਈਟੈੱਕ ਇੰਟਰਸੈਪਟਰ ਵਾਹਨ ਵੀ ਖ਼ਰੀਦੇ ਜਾ ਰਹੇ ਹਨ। ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ’ਤੇ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ, ਪਸ਼ੂ ਪਾਲਣ ਅਤੇ ਹੋਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲਿ੍ਹਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਏ.ਡੀ.ਜੀ.ਪੀ. ਰਾਏ ਨੇ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ.) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵ ’ਤੇ ਚਾਨਣਾ ਪਾਇਆ, ਜਿਸ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਦੀਆਂ ਮੌਤਾਂ ਵਿੱਚ 15-20 ਫੀਸਦੀ ਕਮੀ ਆਈ ਹੈ। ਘੱਟ ਉਮਰ ਦੀ ਡਰਾਈਵਿੰਗ ’ਤੇ, ਜ਼ਿਲ੍ਹਾ ਪੁਲੀਸ ਦਾ ਟਰੈਫਿਕ ਵਿੰਗ ਪਹਿਲੇ ਪੜਾਅ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਸਹਿਯੋਗ ਕਰੇਗਾ। ਅਗਲੇ ਪੜਾਅ ਵਿੱਚ ਇਸ ਮੁੱਦੇ ਨੂੰ ਹੱਲ ਕਰਨ ਲਈ ਨਾਬਾਲਗ ਡਰਾਈਵਰਾਂ ਅਤੇ ਉਨ੍ਹਾਂ ਦੇ ਮਾਪਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement