ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕਰਨ ਲਈ ਸੂਬਾ ਸਰਕਾਰ ਦੀ ਇਜਾਜ਼ਤ ਦੀ ਲੋੜ ਨਹੀਂ: ਸੁਪਰੀਮ ਕੋਰਟ
06:22 AM Jan 04, 2025 IST
ਨਵੀਂ ਦਿੱਲੀ, 3 ਜਨਵਰੀ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੂੰ ਰਾਜਾਂ ਦੇ ਵੱਖ-ਵੱਖ ਅਧਿਕਾਰ ਖੇਤਰਾਂ ਵਿੱਚ ਤਾਇਨਾਤ ਕੇਂਦਰ ਦੇ ਅਧਿਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਸੂਬਾ ਸਰਕਾਰਾਂ ਦੀ ਇਜਾਜ਼ਤ ਦੀ ਲੋੜ ਨਹੀਂ ਹੈ। ਜਸਟਿਸ ਸੀ.ਟੀ. ਰਵੀਕੁਮਾਰ ਅਤੇ ਰਾਜੇਸ਼ ਬਿੰਦਲ ਦੇ ਬੈਂਚ ਨੇ 2 ਜਨਵਰੀ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਉਸ ਹੁਕਮ ਨੂੰ ਪਲਟ ਦਿੱਤਾ ਸੀ, ਜਿਸ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੇਂਦਰ ਸਰਕਾਰ ਦੇ ਦੋ ਮੁਲਾਜ਼ਮਾਂ ਖ਼ਿਲਾਫ਼ ਸੀਬੀਆਈ ਜਾਂਚ ਰੱਦ ਕਰ ਦਿੱਤੀ ਗਈ ਸੀ। ਇਹ ਮਾਮਲਾ ਆਂਧਰਾ ਪ੍ਰਦੇਸ਼ ਵਿੱਚ ਕੰਮ ਕਰ ਰਹੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਖ਼ਿਲਾਫ਼ ਸੀਬੀਆਈ ਵੱਲੋਂ ਐੱਫਆਈਆਰ ਦਰਜ ਕਰਨ ਤੋਂ ਉਭਰਿਆ ਸੀ। -ਪੀਟੀਆਈ
Advertisement
Advertisement