ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਣਤੀ ਦੇ ਆਧਾਰ ’ਤੇ ਇਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਲੋੜ ਨਹੀਂ: ਰਿਜਿਜੂ

07:14 AM Jun 12, 2024 IST
ਕਿਰਨ ਰਿਜਿਜੂ ਨੂੰ ਕੇਂਦਰੀ ਮੰਤਰੀ ਵਜੋਂ ਅਹੁਦਾ ਸੰਭਾਲਣ ਦੀ ਵਧਾਈ ਦਿੰਦੇ ਹੋਏ ਸਾਥੀ ਮੰਤਰੀ। -ਫੋਟੋ: ਏਐੱਨਆਈ

ਨਵੀਂ ਦਿੱਲੀ, 11 ਜੂਨ
ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਅੱਜ ਆਪਣੇ ਤੋਂ ਪਹਿਲਾਂ ਰਹੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਰਾਜ ਮੰਤਰੀਆਂ ਅਰਜੁਨ ਰਾਮ ਮੇਘਵਾਲ ਤੇ ਐੱਲ ਮੁਰੂਗਨ ਦੀ ਮੌਜੂਦਗੀ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਦਾ ਕਾਰਜਭਾਰ ਸੰਭਾਲਣ ਮਗਰੋਂ ਕਿਹਾ ਕਿ ਉਹ ਸੰਸਦ ਦੀ ਕਾਰਵਾਈ ਨਿਰਵਿਘਨ ਚਲਾਉਣ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਪੂਰੀ ਕੋਸ਼ਿਸ਼ ਕਰਨਗੇ। ਨਾਲ ਹੀ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗਿਣਤੀ ਦੇ ਆਧਾਰ ’ਤੇ ਸੰਸਦ ਵਿੱਚ ਇਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਲੋੜ ਨਹੀਂ ਹੋਣੀ ਚਾਹੀਦੀ।
ਰਿਜਿਜੂ ਨੇ ਕਿਹਾ, ‘‘ਸਾਨੂੰ ਗਿਣਤੀ ਦੇ ਆਧਾਰ ’ਤੇ ਇਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਲੋੜ ਨਹੀਂ ਹੈ। ਲੋਕ ਸੰਸਦ ਦੇ ਬਾਹਰ ਤਾਕਤ ਦਾ ਇਸਤੇਮਾਲ ਕਰਦੇ ਹਨ ਪਰ ਸਦਨ ਦੇ ਅੰਦਰ ਸਾਨੂੰ ਚੰਗੀ ਬਹਿਸ ਕਰਨੀ ਚਾਹੀਦੀ ਹੈ ਅਤੇ ਬੋਲਣ ਦੀ ਸ਼ਕਤੀ ਦਾ ਇਸਤੇਮਾਲ ਕਰ ਕੇ ਆਪਣੀ ਗੱਲ ਰੱਖਣੀ ਚਾਹੀਦੀ ਹੈ।’’ ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੰਸਦ ਦੀ ਮਰਿਆਦਾ ਬਰਕਰਾਰ ਰੱਖਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ਮੈਂ ਇੱਥੇ ਹਾਂਦਰੂ ਸੋਚ ਨਾਲ ਆਇਆ ਹਾਂ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਅਤੇ ਸੰਸਦ ਨੂੰ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ।’’
ਇਸੇ ਦੌਰਾਨ ਕੇਂਦਰੀ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਕਿਰਨ ਰਿਜਿਜੂ ਨੇ ਦੇਸ਼ ਵਿੱਚ ਘੱਟ ਗਿਣਤੀਆਂ ’ਤੇ ਜ਼ੁਲਮ ਹੋਣ ਸਬੰਧੀ ਦਾਅਵਿਆਂ ਨੂੰ ਕੂੜ ਪ੍ਰਚਾਰ ਕਰਾਰ ਦਿੰਦੇ ਹੋਏ ਕਿਹਾ ਕਿ ਦੇਸ਼ ਵਿੱਚ ਕੋਈ ਅਸੁਰੱਖਿਅਤ ਨਹੀਂ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਭ ਨੂੰ ਨਾਲ ਲੈ ਕੇ ਚੱਲਣ ਨੀਤੀਆਂ ਕਾਰਨ ਸਾਰਿਆਂ ਦਾ ਧਿਆਨ ਰੱਖਿਆ ਜਾ ਰਿਹਾ ਹੈ। -ਪੀਟੀਆਈ

Advertisement

ਸੰਸਦੀ ਮਾਮਲਿਆਂ ਬਾਰੇ ਮੰਤਰੀ ਦੀ ਚੋਣ ਲਈ ਕਾਂਗਰਸ ਨੇ ਮੋਦੀ ’ਤੇ ਸੇਧਿਆ ਨਿਸ਼ਾਨਾ

ਨਵੀਂ ਦਿੱਲੀ: ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਰਨ ਰਿਜਿਜੂ ਨੂੰ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਤੇ ਅਰਜੁਨ ਰਾਮ ਮੇਘਵਾਲ ਨੂੰ ਉਨ੍ਹਾਂ ਦੇ ਨਾਲ ਰਾਜ ਮੰਤਰੀ ਲਾਏ ਜਾਣ ਤੋਂ ਬਾਅਦ ਅੱਜ ਕਿਹਾ ਕਿ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਬਾਰੇ ਥੋੜਾ ਜਿਹਾ ਵੀ ਭਰੋਸਾ ਪੈਦਾ ਨਹੀਂ ਕਰਨਾ ਚਾਹੁੰਦੇ ਹਨ ਕਿ ਸੰਸਦ ਪਿਛਲੇ 10 ਸਾਲਾਂ ਤੋਂ ਜਿਸ ਢੰਗ ਨਾਲ ਚੱਲ ਰਹੀ ਸੀ ਉਸ ਤੋਂ ਵੱਖਰੇ ਤਰੀਕੇ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਿਰੋਧੀ ਗੱਠਜੋੜ ‘ਇੰਡੀਆ’ ਦੋਵੇਂ ਸਦਨਾਂ ਵਿੱਚ ਜਨਤਾ ਦੀ ਇੱਛਾ ਅਤੇ ਲੋਕ ਫਤਵੇ ਨੂੰ ਮਜ਼ਬੂਤੀ ਨਾਲ ਦਰਸਾਉਂਦਾ ਰਹੇਗਾ। -ਪੀਟੀਆਈ

Advertisement
Advertisement